ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ 1ਨਵੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ-ਸਪੈਸ਼ਲ ਕਾਡਰ ਅਧਿਆਪਕ ਫਰੰਟ

ਚੰਡੀਗੜ੍ਹ ਪੰਜਾਬ

ਟਾਲਮਟੋਲ ਦੀ ਨੀਤੀ ਛੱਡ ਪੇ-ਸਕੇਲ ਅਤੇ ਸੀ ਐਸ ਆਰ ਲਾਗੂ ਕਰੇ ਪੰਜਾਬ ਸਰਕਾਰ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 1 ਨਵੰਬਰ ਨੂੰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂ ਦਵਿੰਦਰ ਸਿੰਘ ਸੰਧੂ ਮਨਪ੍ਰੀਤ ਸਿੰਘ ਮੋਗਾ ਗੁਰਲਾਲ ਸਿੰਘ ਅਨੁਭਵ ਗੁਪਤਾ ਅਤੇ ਵੀਰਪਾਲ ਸਿਧਾਣਾ ਵੱਲੋ ਸਰਕਾਰ ਤੇ ਦੋਸ਼ ਲਾਉਂਦਿਆ ਪ੍ਰੈਸ ਨੋਟ ਜਾਰੀ ਕਰਕੇ ਦਸਿਆ ਗਿਆ ਹੈ ਕਿ 1 ਨਵੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਲਗਾਤਾਰ ਪੰਜਾਬ ਸਰਕਾਰ ਦੀ ਸਬ ਕਮੇਟੀ , ਸਿੱਖਿਆ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਹੋ ਰਹੀਆਂ ਹਨ ਪਰ ਇਹਨਾਂ ਮੀਟਿੰਗਾਂ ਵਿੱਚ ਸਿਰਫ ਲਾਰੇਬਾਜੀ ਅਤੇ ਟਾਲਮਟੋਲ ਤੋਂ ਸਿਵਾਏ ਕੁਝ ਨਹੀਂ ਪੱਲੇ ਪਾਇਆ ਜਾ ਰਿਹਾ। ਪੰਜਾਬ ਸਰਕਾਰ ਵਲੋਂ ਨਾ ਤਾਂ ਕੋਈ ਸਪਸ਼ਟ ਗੱਲ ਦੱਸੀ ਜਾ ਰਹੀ,ਹੱਲ ਕਰ ਰਹੇ ਜਾਂ ਨਹੀਂ ਸਿਰਫ਼ ਸਮਾਂ ਹੀ ਲੰਘਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੈਸਟੋ ਵਿੱਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਬਾਰੇ ਵਾਅਦਾ ਕੀਤਾ ਸੀ ਪਰ ਸਿਰਫ ਰੈਗੂਲਰ ਦਾ ਨਾਮ ਦੇਕੇ ਮਾਮੂਲੀ ਤਨਖਾਹ ਵਧਾਈ। ਪੰਜਾਬ ਸਰਕਾਰ ਦੇ ਵਾਅਦੇ ਫੋਕੇ ਅਤੇ ਖੋਖਲੇ ਸਾਬਤ ਹੋ ਰਹੇ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਟਾਇਮ ਪਾਸ ਕੀਤਾ ਜਾ ਰਿਹਾ ਹੈ ਕਿਉਂਕਿ ਚੋਣਾਂ ਨਜ਼ਦੀਕ ਆ ਰਹੀਆਂ ਹਨ।ਪੇ-ਸਕੇਲ ਅਤੇ ਸੀ ਐਸ ਆਰ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਦੱਸਿਆ ਕਿ ਇਸ ਟਾਲਮਟੋਲ ਦਾ ਖਾਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ। ਅਪੀਲ ਕਰਦਿਆਂ ਆਗੂਆਂ ਨੇ ਕਿਹਾ ਕਿ ਟਾਲਮਟੋਲ ਦੀ ਨੀਤੀ ਛੱਡ ਕੇ ਜਲਦੀ ਬਣਦੇ ਹੱਕ ਦੇਕੇ ਸਾਡੇ ਅਤੇ ਸਾਡੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ।ਆਗੂਆਂ ਨੇ ਦੱਸਿਆ ਕਿ ਇਸ ਵਾਰ ਵੀ ਕਾਡਰ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਪੇ-ਸਕੇਲ ਅਤੇ ਸੀ ਐਸ ਆਰ ਦੀ ਮੰਗ ਸੰਬੰਧੀ ਆਵਾਜ਼ ਬੁਲੰਦ ਕਰੇਗਾ। ਪੰਜਾਬ ਪੱਧਰ ਤੇ ਟੀਮਾਂ ਬਣਾ ਕੇ ਕਾਡਰ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।