ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 27 ਅਕਤੂਬਰ, ਬੋਲੇ ਪੰਜਾਬ ਬਿਊਰੋ :

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਝੀਤੇ ਕਲਾਂ ਵਿੱਚ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਸਰਪੰਚ ਕਾਰਜ ਸਿੰਘ ਦੇ ਭਰਾ, ਤੀਰਥ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਕਰੀਬ 10:00 ਵਜੇ ਵਾਪਰੀ, ਜਦੋਂ ਪਿੰਡ ਦੀ ਸੱਥ ਨੇੜੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ।

ਗੰਭੀਰ ਜ਼ਖ਼ਮੀ ਹੋਏ ਤੀਰਥ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਨੁਸਾਰ, ਗੁਰਦਿਤ ਸਿੰਘ ਨਾਮਕ ਇੱਕ ਸਥਾਨਕ ਵਿਅਕਤੀ ਅਤੇ ਸਰਪੰਚ ਕਾਰਜ ਸਿੰਘ ਦੇ ਪਰਿਵਾਰ ਵਿਚਕਾਰ ਲੰਬੇ ਸਮੇਂ ਤੋਂ ਰੰਜਿਸ਼ ਚੱਲੀ ਆ ਰਹੀ ਸੀ। ਦੋਵਾਂ ਧਿਰਾਂ ਵਿਚਕਾਰ ਪਹਿਲਾਂ ਵੀ ਕਈ ਵਾਰ ਤਕਰਾਰ ਹੋਈ ਸੀ, ਪਰ ਉਦੋਂ ਪਿੰਡ ਵਾਸੀਆਂ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ।

ਸੋਮਵਾਰ ਰਾਤ ਨੂੰ ਪਿੰਡ ਦੀ ਸੱਥ ਨੇੜੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਮਾਮਲਾ ਪਹਿਲਾਂ ਜ਼ੁਬਾਨੀ ਬਹਿਸ ਤੋਂ ਸ਼ੁਰੂ ਹੋਇਆ ਅਤੇ ਜਲਦੀ ਹੀ ਹੱਥੋਪਾਈ ਵਿੱਚ ਬਦਲ ਗਿਆ। ਇਸ ਦੌਰਾਨ, ਗੁਰਦਿਤ ਸਿੰਘ ਅਤੇ ਉਸਦੇ ਸਾਥੀਆਂ ਨੇ ਤੀਰਥ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।