ਮੋਹਾਲੀ, 28 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (supplementary charge sheet) ਦਾਖਲ ਕੀਤੀ ਹੈ। ਇਸ ਦਸਤਾਵੇਜ਼ ਵਿੱਚ ਲਗਭਗ 700 ਕਰੋੜ ਰੁਪਏ ਦੇ ਵਿੱਤੀ ਲੈਣ-ਦੇਣ ਦਾ ਵੇਰਵਾ ਦਿੱਤਾ ਗਿਆ ਹੈ।
ਵਿਜੀਲੈਂਸ ਟੀਮ ਇਹ ਚਾਰਜਸ਼ੀਟ ਟਰੰਕਾਂ ਵਿੱਚ ਭਰ ਕੇ ਲੈ ਕੇ ਆਈ। ਇਸ ਤੋਂ ਪਹਿਲਾਂ, ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ ਵੀ ਇਸੇ ਮਾਮਲੇ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਸੀ।












