ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, ਪਟਨਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 360ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਾਨਦਾਰ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਪਟਨਾ ਪ੍ਰਮੰਡਲ ਦੇ ਕਮਿਸ਼ਨਰ ਸ੍ਰੀ ਰਾਜੇਸ਼ ਕੁਮਾਰ ਨਾਲ ਕਮਿਸ਼ਨਰ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਆਵਾਜਾਈ, ਸੁਰੱਖਿਆ, ਸਾਫ਼-ਸਫ਼ਾਈ, ਰਿਹਾਇਸ਼, ਪੀਣ ਵਾਲੇ ਪਾਣੀ, ਡਾਕਟਰੀ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ’ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਸੁਮਿਤ ਸਿੰਘ ਕਲਸੀ ਅਤੇ ਮੈਨੇਜਰ ਪਪਿੰਦਰ ਸਿੰਘ ਵੀ ਹਾਜ਼ਰ ਸਨ। ਸਰਦਾਰ ਸੋਹੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਿਹਤਰ ਤਾਲਮੇਲ ਨਾਲ ਸਾਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਨੂੰ ਸ਼ਰਧਾ, ਸੇਵਾ, ਸਮਰਪਣ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਇਤਿਹਾਸਕ ਬਣਾਉਣ ਦਾ ਸੰਕਲਪ ਹੈ। ਬਿਹਾਰ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਾਂਝੇ ਸਹਿਯੋਗ ਨੂੰ ਇਸ ਦੀ ਸਫ਼ਲਤਾ ਲਈ ਅਹਿਮ ਮੰਨਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਧਾਰਮਿਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬ ਦੇ ਤਿਆਗ, ਬਹਾਦਰੀ, ਮਨੁੱਖਤਾ ਅਤੇ ਸਰਬ ਧਰਮ ਸਤਿਕਾਰ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਦਾ ਮਹਾਨ ਮੌਕਾ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਜਨਮ ਅਸਥਾਨ ਅਤੇ ਸਿੱਖ ਧਰਮ ਦੇ ਪੰਜ ਤਖ਼ਤ ਸਾਹਿਬਾਨ ਵਿੱਚੋਂ ਇੱਕ ਹੋਣ ਕਾਰਨ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।