ਸ਼ਿਮਲਾ ਸੜਕ ਹਾਦਸੇ ’ਚ ਮਾਂ-ਪੁੱਤ ਸਮੇਤ 5 ਦੀ ਮੌਤ1 ਜ਼ਖ਼ਮੀ

ਨੈਸ਼ਨਲ ਪੰਜਾਬ

ਸ਼ਿਮਲਾ 31 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸ਼ਿਮਲਾ ਜ਼ਿਲ੍ਹੇ ਦੀ ਟਿੱਕਰ ਤਹਿਸੀਲ ਵਿੱਚ ਇੱਕ ਕਾਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਮਾਂ-ਪੁੱਤ ਸਮੇਤ 5 ਜਣਿਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਕਲਪਨਾ ਦੇਵੀ, ਉਸਦੇ ਪੁੱਤਰ ਕੁਸ਼ਲ ਅਤੇ ਨੇਪਾਲ ਮੂਲ ਦੀਆਂ ਤਿੰਨ ਔਰਤਾਂ ਮੀਨਾ, ਰੋਸ਼ਨੀ ਅਤੇ ਨਿਰਮਲਾ ਵਜੋਂ ਹੋਈ ਹੈ। ਜ਼ਖ਼ਮੀ ਵਿਅਕਤੀ ਦੀ ਪਛਾਣ ਨੇਪਾਲ ਦੇ ਹੀ ਰਹਿਣ ਵਾਲੇ ਪ੍ਰੇਮ ਵਜੋਂ ਹੋਈ ਹੈ।ਪੁਲੀਸ ਅਨੁਸਾਰ, ਇਹ ਹਾਦਸਾ ਅੱਜ ਟਿੱਕਰ ਦੇ ਪਿੰਡ ਡਰੋਟੀ ਨੇੜੇ ਉਸ ਸਮੇਂ ਵਾਪਰਿਆ ਜਦੋਂ ਕਲਪਨਾ ਅਤੇ ਉਸਦਾ ਪੁੱਤਰ ਤਿੰਨ ਮਜ਼ਦੂਰਾਂ ਨਾਲ ਆਪਣੇ ਸੇਬਾਂ ਦੇ ਬਾਗਾਂ ਵੱਲ ਜਾ ਰਹੇ ਸਨ। ਰਸਤੇ ਵਿੱਚ ਕੁਸ਼ਲ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ।ਇਸ ਹਾਦਸੇ ਨੂੰ ਇੱਕ ਸਥਾਨਕ ਵਿਅਕਤੀ ਨੇ ਦੇਖਿਆ, ਜਿਸ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਇਤਲਾਹ ਮਿਲਣ ‘ਤੇ ਪੁਲੀਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ (IGMC) ਸ਼ਿਮਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਸ਼ਿਮਲਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਗੌਰਵ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਅਤੇ ਜ਼ਖ਼ਮੀ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਸਿੱਖਿਆ ਮੰਤਰੀ ਰੋਹਿਤ ਠਾਕੁਰ, ਜੋ ਕਿ ਜੁਬਲ-ਨਾਵਰ-ਕੋਟਖਾਈ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਹਨ, ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਅਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ।

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਫੌਰੀ ਰਾਹਤ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਤੇ ਜ਼ਖ਼ਮੀ ਵਿਅਕਤੀ ਨੂੰ ਬਿਹਤਰ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।