ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ

ਪੰਜਾਬ

ਯੂਨੀਅਨ ਦਾ ਚੋਣ ਇਜਲਾਸ 9 ਨਵੰਬਰ ਨੂੰ ਲੇਬਰ ਚੌਂਕ ਮੋਰਿੰਡਾ ਵਿਖੇ ਹੋਵੇਗਾ


ਮੋਰਿੰਡਾ ,2 ਨਵੰਬਰ ,ਬੋਲੇ ਪੰਜਾਬ ਬਿਉਰੋ;

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸਬੰਧਤ ਇਫਟੂ (IFTU), ਬਲਾਕ ਮੋਰਿੰਡਾ ਦੀ ਇੱਕ ਅਹਿਮ ਮੀਟਿੰਗ ਲੇਬਰ ਚੌਂਕ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਰੁਪਿੰਦਰ ਸਿੰਘ ਬਮਨਾੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਯੂਨੀਅਨ ਦੀਆਂ ਸਰਗਰਮੀਆਂ, ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਮਜ਼ਦੂਰਾਂ ਨੂੰ ਯੂਨੀਅਨ ਨਾਲ ਜੁੜਨ ਅਤੇ ਜਥੇਬੰਦੀ ਦੀਆਂ ਸਰਗਰਮੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਡਿਪਟੀ ਸਕੱਤਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ ਵੈਲਫੇਅਰ ਬੋਰਡ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਅਤੇ ਲੇਬਰ ਚੌਂਕ ਮੋਰਿੰਡਾ ਦੀ ਰਿਪੇਅਰ, ਸੈਂਡ ਲਈ ਲੋੜੀਂਦੇ ਫੰਡ ਜਾਰੀ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸੰਘਰਸ਼ ਕੀਤਾ ਜਾਵੇਗਾ। ਇਸ ਦੀ ਜਿੰਮੇਵਾਰੀ ਕਿਰਤ ਵਿਭਾਗ ਦੀ ਹੋਵੇਗੀ।ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ., ਸਬੰਧਤ ਇਫਟੂ, ਬਲਾਕ ਮੋਰਿੰਡਾ ਦਾ ਚੋਣ ਇਜਲਾਸ 9 ਨਵੰਬਰ ਨੂੰ ਲੇਬਰ ਚੌਂਕ ਮੋਰਿੰਡਾ ਵਿਖੇ ਹੋਵੇਗਾ। ਜਿਸ ਵਿੱਚ ਸੁਬਾਈ ਆਗੂ ਸੰਬੋਧਨ ਕਰਨਗੇ। ਮੀਟਿੰਗ ਵਿੱਚ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼, ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਸੰਘਰਸ਼ਾਂ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ। ਮੀਟਿੰਗ ਵਿੱਚ ਨਿਰਮਲ ਸਿੰਘ ਪ੍ਰਕਾਸ਼ ਸਿੰਘ ਰੰਗੀਆਂ, ਰਣਬੀਰ ਸਿੰਘ ਸਰਾਣਾ ਅਵਤਾਰ ਸਿੰਘ ਸੁਖਦੇਵ ਸਿੰਘ, ਮਨਦੀਪ ਸਿੰਘ ਨਥਲਪੁਰ, ਗੁਰਪ੍ਰੀਤ ਸਿੰਘ ਮਨਜੀਤ ਸਿੰਘ ਸਰਾਣਾ , ਕਮਲਜੀਤ ਸਿੰਘ , ਕਰਨੈਲ ਸਿੰਘ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।