ਨਵੰਬਰ 1984 ਦੇ ਸ਼ਹੀਦਾਂ ਨੂੰ ਦਿੱਲੀ ਕਮੇਟੀ ਵੱਲੋਂ ਸ਼ਰਧਾਂਜਲੀ, ਰਾਹੁਲ ਗਾਂਧੀ ਦੀ ਰੈਲੀ ’ਤੇ ਤਿੱਖਾ ਇਤਰਾਜ਼

ਨੈਸ਼ਨਲ ਪੰਜਾਬ

ਨਵੀਂ ਦਿੱਲੀ, 3 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ 42ਵੀਂ ਵਰ੍ਹੇਗੰਢ ਮੌਕੇ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸ਼ਾਮ ਨੂੰ ‘ਸੱਚ ਦੀ ਕੰਧ’ ਵਿਖੇ ਪੀੜਤ ਪਰਿਵਾਰਾਂ ਅਤੇ ਸੰਗਤਾਂ ਨਾਲ ਮਿਲ ਕੇ ਅਰਦਾਸ ਕੀਤੀ ਗਈ ਅਤੇ ਕੈਂਡਲ ਜਲਾ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ 1984 ਦੇ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ ਨਹੀਂ ਮਿਲਿਆ ਅਤੇ ਕੌਮ ਅੱਜ ਵੀ ਇਨਸਾਫ ਦੀ ਲੜਾਈ ਲੜ ਰਹੀ ਹੈ। ਕਾਲਕਾ ਤੇ ਕਾਹਲੋਂ ਨੇ 1 ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ ਰਾਹੁਲ ਗਾਂਧੀ ਦੀ ਸਿਆਸੀ ਰੈਲੀ ’ਤੇ ਤਿੱਖਾ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਕਤਲੇਆਮ ਦੀ ਯਾਦ ਵਾਲੇ ਦਿਨ ਰੈਲੀ ਕਰਨਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਰੈਲੀ ਨਾ ਕਰਨ ਦੀਆਂ ਅਪੀਲਾਂ ਦੇ ਬਾਵਜੂਦ ਇਹ ਫੈਸਲਾ ਲਿਆ ਗਿਆ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਮੇਟੀ ਦਾ ਮੁੱਦਾ ਸਿਆਸੀ ਨਹੀਂ, ਸਗੋਂ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।