ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਤੇ ਜਤਾਈ ਸੰਤੁਸ਼ਟੀ, ਮੰਡੀਆਂ ਵਿੱਚ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ


ਐਸ.ਏ.ਐਸ. ਨਗਰ (ਮੋਹਾਲੀ), 04 ਨਵੰਬਰ, ਬੋਲੇ ਪੰਜਾਬ ਬਿਊਰੋ;

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਉਣੀ ਖਰੀਦ ਸੀਜਨ 2026-27 ਤਹਿਤ ਝੋਨੇ ਦੇ ਖਰੀਦ ਕਾਰਜਾਂ ਤੇ ਸੰਤੁਸ਼ਟੀ ਜਤਾਉਂਦੀਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 3 ਨਵੰਬਰ ਤੱਕ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ 135.46 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਮੰਡੀਆਂ ਵਿੱਚੋਂ 96.69 ਲੱਖ ਮੀਟ੍ਰਿਕ ਟਨ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ।
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ ਸਭ ਤੋਂ ਵੱਧ 57,68,392 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 33,80,584 ਮੀਟ੍ਰਿਕ ਟਨ, ਪਨਸਪ ਵਲੋਂ 27,91,543 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 15,30,596 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 74,545 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,64,497 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਬੀਤੇ ਮੰਗਲਵਾਰ ਨੂੰ ਮੰਡੀਆਂ ਵਿੱਚ 6.18 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 5.96 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.49 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਕੀਤੇ ਗਏ ਪੁਖਤਾ ਪ੍ਰਬੰਧਾਂ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।