ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੁੱਟਮਾਰ ਮਾਮਲੇ ‘ਚ ਵਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਪਰਚਾ ਦਰਜ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਾਥੀ ਵਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਅੱਜ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-11 ਥਾਣੇ ਵਿੱਚ ਇੱਕ ਐਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਉਸ ‘ਤੇ ਦੋਸ਼ ਹੈ ਕਿ ਉਸਨੇ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੁੱਟਮਾਰ ਕੀਤੀ, ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਤਰਖਾਣ ਮਾਜਰਾ ਨੇ ਇਸ ਤੋਂ ਪਹਿਲਾਂ ਵੀ ਢਿੱਲੋਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਮੁੱਦਾ ਉਠਾਇਆ। ਉਨ੍ਹਾਂ ਦਾਅਵਾ ਕੀਤਾ ਕਿ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੁੱਟਮਾਰ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਗੜ੍ਹੀ ਨੇ ਦੋਸ਼ ਲਾਇਆ ਕਿ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਇਹ ਹਮਲਾ ਕਾਂਗਰਸ ਭਵਨ ਦੇ ਅੰਦਰ ਹੀ ਹੋਇਆ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਵਾਸ਼ਰੂਮ ਗਏ ਸਨ ਅਤੇ ਵਾਪਸ ਆਉਣ ‘ਤੇ ਵਰਿੰਦਰ ਸਿੰਘ ਢਿੱਲੋਂ ਅਤੇ ਉਸਦੇ ਸਾਥੀਆਂ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।