ਕਰਤਾਰਪੁਰ ਲਾਂਘਾ ਲਗਾਤਾਰ ਬੰਦ ਰਹਿਣ ‘ਤੇ ਸਿੱਖ ਸੰਗਤ ‘ਚ ਭਾਰੀ ਰੋਸ, ਸਤਨਾਮ ਸਿੰਘ ਗੰਭੀਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ 7 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਲਈ ਸਿੱਖ ਸ਼ਰਧਾਲੂਆਂ ਦੀ ਆਵਾਜਾਈ ਵਾਲਾ ‘ਕਰਤਾਰਪੁਰ ਲਾਂਘਾ’ ਮਈ 2025 ਤੋਂ ਅਨਿਸ਼ਚਿਤ ਸਮੇਂ ਲਈ ਬੰਦ ਰਹਿਣ ਕਾਰਨ ਭਾਰਤ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਬਿਨਾਂ ਵੀਜ਼ਾ ਧਾਰਮਿਕ ਦਰਸ਼ਨਾਂ ਲਈ ਸ਼ੁਰੂ ਕੀਤਾ ਗਿਆ ਇਹ ਲਾਂਘਾ ਬੰਦ ਹੋਣ ਕਾਰਨ ਹਜ਼ਾਰਾਂ ਸ਼ਰਧਾਲੂ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਹੋ ਰਹੇ ਹਨ। ਪੰਜਾਬ ਸਰਕਾਰ ਅਤੇ ਸਥਾਨਕ ਲੋਕ ਇਸ ਮੁੱਦੇ ‘ਤੇ ਲਗਾਤਾਰ ਆਵਾਜ਼ ਉਠਾ ਰਹੇ ਹਨ, ਪਰ ਲਾਂਘਾ ਖੋਲ੍ਹਣ ਦਾ ਅੰਤਿਮ ਫੈਸਲਾ ਕੇਂਦਰ ਸਰਕਾਰ ਦੇ ਹੱਥ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਪਰ ਧਾਰਮਿਕ ਆਜ਼ਾਦੀ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ। ਓਨ੍ਹਾ ਕਿਹਾ ਸੁਰੱਖਿਆ ਕਾਰਨਾਂ ਦੇ ਨਾਂ ‘ਤੇ ਧਾਰਮਿਕ ਦਰਸ਼ਨਾਂ ‘ਤੇ ਪੂਰਨ ਰੋਕ ਲਗਾਉਣ ਦੀ ਬਜਾਏ ਪੁਖ਼ਤਾ ਸੁਰੱਖਿਆ ਇੰਤਜ਼ਾਮ ਅਤੇ ਸਪੱਸ਼ਟ ਨਿਯਮ-ਸ਼ਰਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਦੋਵਾਂ ਦੇਸ਼ਾਂ ਨੂੰ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਕੂਟਨੀਤਕ ਗੱਲਬਾਤ ਰਾਹੀਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਹ ਪਵਿੱਤਰ ਅਸਥਾਨ ਹੈ, ਜਿੱਥੇ ਉਹਨਾਂ ਨੇ ਆਪਣੇ ਜੀਵਨ ਦੇ ਅੰਤਿਮ ਸਾਲ ਬਿਤਾਏ ਸਨ। ਇਹ ਲਾਂਘਾ ਦੋਹਾਂ ਦੇਸ਼ਾਂ ਵਿਚਾਲੇ ਧਾਰਮਿਕ ਆਸਥਾ ਅਤੇ ਆਪਸੀ ਵਿਸ਼ਵਾਸ ਦਾ ਇੱਕ ਵੱਡਾ ਜ਼ਰੀਆ ਬਣਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।