ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਗੈਂਗਸਟਰ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 8 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਡੋਨੀ ਬੱਲ-ਪ੍ਰਭ ਦਾਸੂਵਾਲ ਗੈਂਗ ਦੇ ਇੱਕ ਮੁੱਖ ਸਰਗਣੇ, ਗੁਰਵਿੰਦਰ ਉਰਫ਼ ‘ਅਫਰੀਦੀ’ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ (deportation)। ਪੰਜਾਬ ਪੁਲਿਸ ਨੇ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਵਿੰਗ ਦੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਅਤੇ ਵੱਖ-ਵੱਖ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹੀ।

‘ਆਪਰੇਸ਼ਨ ਸ਼ਹੀਦ’ ਦੇ ਹਿੱਸੇ ਵਜੋਂ, ਇਸ ਵਿਅਕਤੀ ਨੂੰ ਲਗਭਗ 10 ਮਹੀਨਿਆਂ ਤੱਕ ਅੰਤਰਰਾਸ਼ਟਰੀ ਪੱਧਰ ‘ਤੇ ਟਰੈਕ ਕੀਤਾ ਗਿਆ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ ਵਿੱਚ ਬੈਠਾ ਇਹ ਮੁਲਜ਼ਮ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਲਈ ਗੋਲੀਬਾਰੀ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਦੀ ਸਾਜ਼ਿਸ਼ ਰਚ ਰਿਹਾ ਸੀ।

ਪੰਜਾਬ ਸਰਕਾਰ ਨੇ ਗੁਰਵਿੰਦਰ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਉਹ 30 ਮਾਮਲਿਆਂ ਵਿੱਚ ਲੋੜੀਂਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।