ਕੁਹਾੜਾ 11,ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ) ;
ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ) ਇਕਾਈ ਕੋਹਾੜਾ ਦੀ ਮੀਟਿੰਗ ਜੱਥੇਬੰਦਕ ਮੁੱਖੀ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ।ਮੀਟਿੰਗ ਵਿੱਚ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਦੇ ਯਤਨ ਤੇਜ਼ ਕਰਨ ਕਰਨ ਦਾ ਫੈਸਲਾ ਕੀਤਾ ਗਿਆ॥ਇਹ ਵੀ ਫੈਸਲਾ ਕੀਤਾ ਗਿਆ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਤਰਕਸ਼ੀਲ ਵਿਚਾਰਾਂ ਦੀ ਅਹਿਮੀਅਤ ਉਜਾਗਰ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਤਰਕਸ਼ੀਲ ਚੇਤਨਾ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਸ਼ਹੀਦਾਂ ਦੇ ਜਨਮ ਦਿਨ ਅਤੇ ਸ਼ਰਧਾਂਜਲੀ ਸਮਾਗਮਾਂ ਮੌਕੇ ਸੈਮੀਨਾਰ ਕਰਵਾ ਕੇ ਬਰਾਬਰਤਾ, ਇਨਸਾਫ਼ ਅਤੇ ਜਮਹੂਰੀ ਕਦਰਾਂ ਕੀਮਤਾਂ ਵਾਲੇ ਸਮਾਜ ਦੀ ਸਿਰਜਣਾ ਲਈ ਲੋਕ ਚੇਤਨਾ ਦਾ ਪਸਾਰਾ ਕਰਨ ਦਾ ਵੀ ਅਹਿਦ ਲਿਆ ਗਿਆ। ਇਸ ਦੌਰਾਨ ਤਰਕਸ਼ੀਲ ਮੈਗਜ਼ੀਨ ਦਾ ਨਵੰਬਰ- ਦਸੰਬਰ 2026 ਅੰਕ ਜਾਰੀ ਕੀਤਾ ਗਿਆ ।ਇਸ ਮੌਕੇ ਰਜਿੰਦਰ ਜੰਡਿਆਲੀ, ਜਗਤਾਰ ਦੋਰਾਹਾ, ਮਨਜੀਤ ਘਣਗਸ,ਗੁਰਿੰਦਰ ਸਿੰਘ ਜੰਡਿਆਲੀ ਅਤੇ ਗਮਦੂਰ ਸਿੰਘ ਹਾਜ਼ਰ ਸਨ ।












