ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਵੱਲੋਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਨਾਲ ਵਿਸ਼ੇਸ਼ ਮੁਲਾਕਾਤ

ਚੰਡੀਗੜ੍ਹ ਪੰਜਾਬ

ਮੋਹਾਲੀ ਵਿੱਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਹੋਈ ਵਿਸਥਾਰਪੂਰਵਕ ਚਰਚਾ; ਸ੍ਰੀ ਸੁਨੀਲ ਜਾਖੜ ਜੀ ਤੋਂ ਲਿਆ ਮਾਰਗਦਰਸ਼ਨ ਅਤੇ ਆਸ਼ੀਰਵਾਦ

ਮੋਹਾਲੀ 12 ਨਵੰਬਰ ,ਬੋਲੇ ਪੰਜਾਬ ਬਿਊਰੋ:

ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਵੱਲੋਂ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂ ਸ੍ਰੀ ਸੁਨੀਲ ਜਾਖੜ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਸਰਦਾਰ ਹਰਦੇਵ ਸਿੰਘ ਉੱਭਾ ਨੇ ਸ੍ਰੀ ਸੁਨੀਲ ਜਾਖੜ ਜੀ ਨੂੰ ਮੋਹਾਲੀ ਵਿੱਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਸੰਗਠਨ ਦੀਆਂ ਗਤੀਵਿਧੀਆਂ, ਪਾਰਟੀ ਵਰਕਰਾਂ ਦੀ ਭੂਮਿਕਾ ਅਤੇ ਇਲਾਕੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਮੁਲਾਕਾਤ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੋਹਾਲੀ ਵਿੱਚ ਭਾਜਪਾ ਸੰਗਠਨ ਦਾ ਵਿਸਥਾਰ ਕਰਨ, ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਸਰਗਰਮੀ ਵਧਾਉਣ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਆਮ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਹੋਈ।

ਇਸ ਮੌਕੇ ਹਰਦੇਵ ਸਿੰਘ ਉੱਭਾ ਅਤੇ ਗੁਰਪ੍ਰੀਤ ਕੌਰ ਉੱਭਾ ਨੇ ਸ੍ਰੀ ਸੁਨੀਲ ਜਾਖੜ ਜੀ ਦੇ ਸਿਆਸੀ ਤਜਰਬੇ ਅਤੇ ਸੰਗਠਨਾਤਮਕ ਮਾਰਗਦਰਸ਼ਨ ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਸਰਦਾਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸ੍ਰੀ ਸੁਨੀਲ ਜਾਖੜ ਜੀ ਦਾ ਸਿਆਸੀ ਤਜਰਬਾ, ਸੰਗਠਨ ਪ੍ਰਤੀ ਸਮਰਪਣ ਅਤੇ ਮਾਰਗਦਰਸ਼ਨ ਪਾਰਟੀ ਦੇ ਵਰਕਰਾਂ ਲਈ ਪ੍ਰੇਰਨਾ ਸਰੋਤ ਹੈ। ਇਸ ਮੁਲਾਕਾਤ ਦੌਰਾਨ ਮਿਲੇ ਕੀਮਤੀ ਸੁਝਾਅ ਮੋਹਾਲੀ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ।

ਉਨ੍ਹਾਂ ਨੇ ਸ੍ਰੀ ਸੁਨੀਲ ਜਾਖੜ ਜੀ ਵੱਲੋਂ ਆਪਣਾ ਕੀਮਤੀ ਸਮਾਂ ਦੇਣ, ਮਾਰਗਦਰਸ਼ਨ ਕਰਨ ਅਤੇ ਪਿਆਰ ਭਰਿਆ ਆਸ਼ੀਰਵਾਦ ਦੇਣ ਲਈ ਦਿਲੋਂ ਬਹੁਤ-ਬਹੁਤ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

Latest News

Latest News