ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਨਵੰਬਰ, ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ (ਆਪ) ਅੱਜ ਪੰਜਾਬ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਅੱਜ ਸ਼ਾਮ ਦਿੱਲੀ ਵਿੱਚ ਇੱਕ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਮੰਤਰੀਆਂ ਦੇ ਹਲਕਿਆਂ ਬਾਰੇ ਫ਼ੈਸਲਿਆਂ ਨੂੰ ਅੰਤਿਮ ਰੂਪ ਦਿੱਤੇ ਜਾ ਸਕਦੇ ਹਨ। ਇਸ ਸੂਚੀ ਵਿੱਚ 15 ਉਮੀਦਵਾਰ ਸ਼ਾਮਲ ਹੋ ਸਕਦੇ ਹਨ।

ਇਸ ਤੋਂ ਪਹਿਲਾਂ 40 ਉਮੀਦਵਾਰਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਜ਼ਿਆਦਾਤਰ ਮੌਜੂਦਾ ਵਿਧਾਇਕਾਂ ਨੂੰ ਦੁਬਾਰਾ ਟਿਕਟਾਂ ਦਿੱਤੀਆਂ ਗਈਆਂ ਸਨ।

Latest News

Latest News