ਚੰਡੀਗੜ੍ਹ/ਜਲੰਧਰ, 13 ਨਵੰਬਰ ,ਬੋਲੇ ਪੰਜਾਬ ਬਿਊਰੋ;
ਇਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਜ਼ੋਨਲ ਦਫ਼ਤਰ ਵੱਲੋਂ ਪੰਜਾਬ ਵਿੱਚ ਜ਼ਮੀਨੀ ਘੁਟਾਲਿਆਂ ਅਤੇ ਨਾਜਾਇਜ਼ ਮਾਈਨਿੰਗ ਵਿਰੁੱਧ ਇੱਕ ਵੱਡੀ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ED ਨੇ ਪਠਾਨਕੋਟ ਦੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕੁਲਦੀਪ ਸਿੰਘ ਅਤੇ ਸਟੋਨ ਕਰੱਸ਼ਰ ਤੇ ਮਾਈਨਿੰਗ ਕਾਰੋਬਾਰ ਨਾਲ ਜੁੜੇ ਨਿਪੁਨ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀਆਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA), 2002 ਦੀਆਂ ਧਾਰਾਵਾਂ ਤਹਿਤ 11 ਨਵੰਬਰ 2026 ਨੂੰ ਕੀਤੀਆਂ ਗਈਆਂ ਹਨ।ਜਾਂਚ ਏਜੰਸੀ ਮੁਤਾਬਕ ਇਹ ਪੂਰਾ ਮਾਮਲਾ ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੇਕੰਢੇਸਥਿਤ ਲਗਭਗ 92 ਏਕੜ (734 ਕਨਾਲ 1 ਮਰਲਾ) ਕੀਮਤੀ ਪੰਚਾਇਤੀ (ਸ਼ਾਮਲਾਟ) ਜ਼ਮੀਨ ਨੂੰ ਧੋਖਾਧੜੀ ਨਾਲ ਨਿੱਜੀ ਵਿਅਕਤੀਆਂ ਦੇ ਨਾਂ ਤਬਦੀਲ ਕਰਨ ਨਾਲ ਜੁੜਿਆ ਹੋਇਆ ਹੈ। ਨਿਯਮਾਂ ਨੂੰ ਛਿੱਕੇਟੰਗ ਕੇ ਸਰਕਾਰੀ ਅਤੇ ਪੰਚਾਇਤੀ ਮਲਕੀਅਤ ਵਾਲੀ ਇਸ ਬੇਸ਼ਕੀਮਤੀ ਜ਼ਮੀਨ ਦਾ ਇੰਤਕਾਲ ਨਿੱਜੀ ਲੋਕਾਂ ਦੇਹੱਕ ਵਿੱਚ ਕਰ ਦਿੱਤਾ ਗਿਆ ਸੀ।
ਈ.ਡੀ. ਦੀ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਮੀਨ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਤੋਂ ਬਾਅਦ ਇਸ ਇਲਾਕੇਵਿੱਚ ਵੱਡੇ ਪੱਧਰ ‘ਤੇ ਰੇਤ ਦੀ ਨਾਜਾਇਜ਼ ਖੁਦਾਈ (ਮਾਈਨਿੰਗ)ਕੀਤੀ ਜਾ ਰਹੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏਰੁ ਦਾ ਭਾਰੀ ਨੁਕਸਾਨ ਪਹੁੰਚਾਇਆ ਗਿਆ ਅਤੇ ਵਾਤਾਵਰਣ ਨਾਲ ਵੀ ਖਿਲਵਾੜ ਕੀਤਾ ਗਿਆ।ਸਾਬਕਾ ਵਧੀਕ ਡਿਪਟੀ ਕਮਿਸ਼ਨਰ ਕੁਲਦੀਪ ਸਿੰ ਘ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਇਸ ਜ਼ਮੀਨੀ ਹੇਰਾਫੇਰੀ ਨੂੰ ਅੰਜਾਮ ਦੇਣ ਅਤੇ ਗ਼ੈਰ -ਕਾਨੂੰਨੀ ਢੰਗ ਨਾਲ ਜ਼ਮੀਨ ਤਬਦੀਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਗੰਭੀਰ ਦੋਸ਼ ਹਨ। ਦੂਜੇ ਪਾਸੇ, ਨਿਪੁਨ ਮਹਾਜਨ, ਜੋਕਿ ਸਟੋਨ ਕਰੱਸ਼ਰ ਅਤੇ ਮਾਈਨਿੰਗ ਦੇ ਧੰਦੇ ਨਾਲ ਜੁੜਿਆ ਹੋਇਆ ਹੈ, ‘ਤੇ ਇਸ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਅਤੇ ਇਸ ਪੂਰੇ ਗੋਰਖ ਧੰਦੇ ਰਾਹੀਂ ਕਾਲਾ ਧਨ ਇਕੱਠਾ ਕਰਨ ਦੇ ਇਲਜ਼ਾਮ ਲੱਗੇਹਨ। ਈ.ਡੀ. ਵੱਲੋਂ ਇਸ ਮਾਮਲੇ ਵਿੱਚ ਵਿੱਤੀ ਲੈਣ-ਦੇਣ ਅਤੇ ਜਾਇਦਾਦਾਂ ਦੇ
ਦਸਤਾਵੇਜ਼ਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੁਖ਼ਤਾ ਸਬੂਤਾਂ ਦੇ ਆਧਾਰ ‘ਤੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਗ੍ਰਿਫ਼ਤਾਰੀ ਉਪਰੰਤ ਈ.ਡੀ. ਦੇ ਅਧਿਕਾਰੀਆਂ ਵੱਲੋਂ ਦੋਵਾਂ ਮੁਲਜ਼ਮਾਂ ਕੁਲਦੀਪ ਸਿੰਘ ਅਤੇ ਨਿਪੁਨ ਮਹਾਜਨ ਨੂੰ ਜਲੰਧਰ ਸਥਿਤ ਮਾਣਯੋਗ ਵਿਸ਼ੇਸ਼ ਪੀ.ਐੱਮ .ਐੱਲ .ਏ. (PMLA) ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈ.ਡੀ. ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 16 ਨਵੰਬਰ 2026 ਤੱਕ ਈ.ਡੀ. ਦੀ ਹਿਰਾਸਤ (ਰਿਮਾਂਡ) ਵਿੱਚ ਭੇਜਣ ਦੇ ਹੁਕਮ ਸੁਣਾਏ ਹਨ।
ਰਿਮਾਂਡ ਦੌਰਾਨ ਈ.ਡੀ. ਦੀਆਂ ਟੀਮਾਂ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਏਜੰਸੀ ਨੂੰ ਉਮੀਦ ਹੈ ਕਿ ਇਸ ਪੁੱਛਗਿੱਛ ਦੌਰਾਨ ਇਸ ਜ਼ਮੀਨ ਘੁਟਾਲੇ ਅਤੇ ਨਾਜਾਇਜ਼ ਮਾਈਨਿੰਗ ਨੈੱਟਵਰਕ ਵਿੱਚ ਸ਼ਾਮਲ ਹੋਰ ਪ੍ਰਭਾਵਸ਼ਾਲੀ ਵਿਅਕਤੀਆਂ, ਅਧਿਕਾਰੀਆਂ ਅਤੇ ਲਾਭਪਾਤਰੀਆਂ ਦੇ ਨਾਵਾਂ ਦਾ ਵੀ ਖੁਲਾਸਾ ਹੋ ਸਕਦਾ ਹੈ। ਇਸ ਕਾਰਵਾਈ ਤੋਂ ਬਾਅਦ ਪ੍ਰਸ਼ਾਸਨਿਕ ਹਲਕਿਆਂ ਅਤੇ ਮਾਈਨਿੰਗ ਕਾਰੋਬਾਰੀਆਂ ਵਿੱਚ ਹੜਕੰਪ ਮਚ ਗਿਆ












