ਸਰਕਾਰ ਵਲੋਂ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਪੋਰਟਲ ਲਾਂਚ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 14 ਨਵੰਬਰ, ਬੋਲੇ ਪੰਜਾਬ ਬਿਊਰੋ :

ਅੱਜ ਪੰਜਾਬ ਵਿੱਚ ‘ਪੰਜਾਬ ਦਾ ਕਰੋੜਪਤੀ’ ਪੋਰਟਲ ਲਾਂਚ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪਹਿਲਕਦਮੀ ਦਾ ਐਲਾਨ ਕੀਤਾ। 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਇਸ ਵਿੱਚ ਹਿੱਸਾ ਲੈਣ ਦੇ ਯੋਗ ਹੋਣਗੇ ਅਤੇ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇਸ ਮੁਕਾਬਲੇ ਲਈ ਰਜਿਸਟ੍ਰੇਸ਼ਨ 15 ਨਵੰਬਰ ਤੋਂ ਸ਼ੁਰੂ ਹੋਵੇਗੀ। ਪੰਜਾਬ ਨਾਲ ਸਬੰਧਤ ਸਵਾਲ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਪੁੱਛੇ ਜਾਣਗੇ। ਇਸ ਤੋਂ ਇਲਾਵਾ, 10,000 ਭਾਗੀਦਾਰਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ।

Latest News

Latest News