2027 ਵਿਧਾਨ ਸਭਾ ਚੋਣਾਂ ਲਈ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ

ਚੰਡੀਗੜ੍ਹ ਪੰਜਾਬ

ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ; 29 ਸਾਲਾਂ ਦੀ ਪਾਰਟੀ ਅਤੇ ਲੋਕ ਸੇਵਾ ਦਾ ਦਿੱਤਾ ਹਵਾਲਾ


ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਪਾਰਟੀ ਸੰਗਠਨ ਅਤੇ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਮੋਹਾਲੀ/ਚੰਡੀਗੜ੍ਹ, 14 ਨਵੰਬਰ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਉਨ੍ਹਾਂ ਦੀ ਧਰਮਪਤਨੀ, ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਦੀ ਮੌਜੂਦਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤਿਕਾਰਯੋਗ ਸ੍ਰੀ ਤਰੁਣ ਚੁੱਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਸ੍ਰੀ ਹਰਦੇਵ ਸਿੰਘ ਉੱਭਾ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਆਪਣੀ ਇੱਛਾ ਅਤੇ ਦਾਅਵੇਦਾਰੀ ਪੇਸ਼ ਕੀਤੀ।
ਉੱਭਾ ਪਿਛਲੇ 29 ਸਾਲਾਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਵਿਚਾਰਧਾਰਾ, ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਅਤੇ ਸਮਾਜ ਦੀ ਸੇਵਾ ਨੂੰ ਸਮਰਪਿਤ ਹਨ।
ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਵੀ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਰਤੀ ਜਨਤਾ ਪਾਰਟੀ ਦੀ ਮੌਜੂਦਾ ਕੌਂਸਲਰ ਹਨ ਅਤੇ ਲੋਕਾਂ ਦੀ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਸਰਦਾਰ ਹਰਦੇਵ ਸਿੰਘ ਉੱਭਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਪਾਰਟੀ ਸੰਗਠਨ, ਅਨੁਸ਼ਾਸਨ ਅਤੇ ਪਾਰਟੀ ਦੀ ਵਿਚਾਰਧਾਰਾ ਸਭ ਤੋਂ ਉੱਪਰ ਹੈ। ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਪਾਰਟੀ ਜਿਸ ਵੀ ਉਮੀਦਵਾਰ ਨੂੰ ਮੋਹਾਲੀ ਤੋਂ ਚੋਣ ਮੈਦਾਨ ਵਿੱਚ ਉਤਾਰੇਗੀ, ਉਹ ਉਸ ਦੀ ਜਿੱਤ ਲਈ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਇਸ ਮੌਕੇ ਸ੍ਰੀ ਹਰਦੇਵ ਸਿੰਘ ਉੱਭਾ ਨੇ ਸ੍ਰੀ ਤਰੁਣ ਚੁੱਘ ਜੀ ਤੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਰਾਜਨੀਤਿਕ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਾਰੇ ਮਾਰਗਦਰਸ਼ਨ ਵੀ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਤਰੁਣ ਚੁੱਘ ਜੀ ਦਾ ਲੰਮਾ ਰਾਜਨੀਤਿਕ ਤਜਰਬਾ, ਸੰਗਠਨਾਤਮਕ ਸਮਝ, ਦੂਰਦਰਸ਼ੀ ਸੋਚ ਅਤੇ ਪਾਰਟੀ ਪ੍ਰਤੀ ਸਮਰਪਣ ਉਨ੍ਹਾਂ ਲਈ ਬਹੁਤ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਕੀਮਤੀ ਸਮਾਂ ਕੱਢ ਕੇ ਮੁਲਾਕਾਤ ਕਰਨ, ਉਨ੍ਹਾਂ ਦੇ ਵਿਚਾਰ ਸੁਣਨ ਅਤੇ ਮਾਰਗਦਰਸ਼ਨ ਦੇਣ ਲਈ ਸ੍ਰੀ ਤਰੁਣ ਚੁੱਘ ਜੀ ਦਾ ਦਿਲੋਂ ਧੰਨਵਾਦ ਕੀਤਾ।
ਸ੍ਰੀ ਹਰਦੇਵ ਸਿੰਘ ਉੱਭਾ ਨੇ ਅੰਤ ਵਿੱਚ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ, ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਿਛਲੇ 29 ਸਾਲਾਂ ਤੋਂ ਚੱਲ ਰਹੀ ਪਾਰਟੀ ਅਤੇ ਸਮਾਜ ਸੇਵਾ ਦੀ ਯਾਤਰਾ ਨੂੰ ਹੋਰ ਸਮਰਪਣ ਭਾਵਨਾ ਨਾਲ ਜਾਰੀ ਰੱਖਣਾ ਹੈ। ਉਹ ਭਵਿੱਖ ਵਿੱਚ ਵੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

Latest News

Latest News