ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਛੁੱਟੀ ਦਾ ਐਲਾਨ 

ਚੰਡੀਗੜ੍ਹ

ਚੰਡੀਗੜ੍ਹ, 16 ਨਵੰਬਰ, ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਪ੍ਰਸ਼ਾਸਨ ਨੇ ਛਠ ਪੂਜਾ ਦੇ ਮੌਕੇ ‘ਤੇ ਅੱਜ 16 ਨਵੰਬਰ (ਸੋਮਵਾਰ) ਨੂੰ ਛੁੱਟੀ ਘੋਸ਼ਿਤ ਕੀਤੀ ਹੈ। ਇਸ ਸਬੰਧੀ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ, ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ‘ਤੇ ਲਾਗੂ ਹੋਵੇਗੀ।

ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (ਆਈ.ਏ.ਐਸ.) ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ, ਛਠ ਪੂਜਾ ਲਈ 16 ਨਵੰਬਰ ਨੂੰ ‘ਰਾਖਵੀਂ ਛੁੱਟੀ’ (restricted holiday) ਐਲਾਨਿਆ ਗਿਆ ਹੈ।

Latest News

Latest News