ਵਾਰਡ ਨੰਬਰ 30 ਤੋਂ ਆਪ ਉਮੀਦਵਾਰ ਬੀਬੀ ਸਤਨਾਮ ਕੌਰ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਉਰੋ:
ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਤਨਾਮ ਕੌਰ ਨੇ ਅੱਜ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਜਿੱਤ ਦੇ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਕੌਂਸਲਰ ਹਰਦੀਪ ਸਿੰਘ ਬੁਟੇਰਲਾ ਅਤੇ ਹੋਰ ਟੀਮ ਮੈਂਬਰ ਵੀ ਉਹਨਾਂ ਦੇ ਨਾਲ ਸਨ।

ਬੀਬੀ ਸਤਨਾਮ ਕੌਰ ਨੇ ਕਿਹਾ ਕਿ ਭਲਕੇ ਤੋਂ ਉਹ ਆਪਣੇ ਵਾਰਡ ਦੇ ਵਿੱਚ ਪੂਰੇ ਜੋਰ ਜੋਰ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਵੋਟਾਂ ਪਾ ਕੇ ਉਹਨਾਂ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਦੇ ਵਿਕਾਸ ਦੀ ਗਤੀ ਨੂੰ ਹੋਰ ਜ਼ਿਆਦਾ ਅੱਗੇ ਤੋਰਿਆ ਜਾ ਸਕੇ।

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਵੀ ਦੱਸਿਆ ਕਿ ਉਹ ਆਪਣੇ ਵੱਲੋਂ ਬਤੌਰ ਕੌਂਸਲਰ ਕੀਤੇ ਕੰਮਾਂ ਦੇ ਆਧਾਰ ਉੱਤੇ ਵੀ ਬੀਬੀ ਸਤਨਾਮ ਕੌਰ ਦੇ ਹੱਕ ਵਿੱਚ ਘੁੰਮ ਕੇ ਚੋਣ ਪ੍ਰਚਾਰ ਕਰਨਗੇ ਤਾਂ ਜੋ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾ ਸਕੇ।

Latest News

Latest News