ਨਵੀਂ ਦਿੱਲੀ, 18 ਨਵੰਬਰ ,ਬੋਲੇ ਪੰਜਾਬ ਬਿਊਰੋ;
ਦਿੱਲੀ ਸਰਕਾਰ ਦੇਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਗਿਰਗਿਟ ਚਿਹਰਾ ਸਾਹਮਣੇ ਆ ਗਿਆ ਹੈ। ਕਿਉਂਕਿ ਕੁੱਝ ਦਿਨ ਪਹਿਲਾਂ ਤੱਕ ਇਹੋ ਮੰਤਰੀ ਕਹਿ
ਰਹੇ ਸਨ ਕਿ ਪੰਜਾਬ ਦੇ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੀ ਦਿੱਲੀ ਦੇਅੰਦਰ ਪ੍ਰਦੂਸ਼ਣ ਫ਼ੈਲ ਰਿਹਾ ਹੈ, ਜਦੋਂਕਿ ਹੁਣ ਇਹੋ ਮੰਤਰੀ ਕਹਿ ਰਿਹਾ ਹੈ ਕਿ ਪੰਜਾਬ ਦਾ ਕਿਸਾਨ ਪਰਾਲੀ ਨਹੀਂ ਸਾੜ ਰਿਹਾ। ਹਾਲਾਂਕਿ ਮੰਤਰੀ ਸਿਰਸਾ ਨੇ ਪ੍ਰਦੂਸ਼ਣ ਫੈਲਾਉਣ ਅਤੇ ਪਰਾਲੀ ਸਾੜਨ ਤੋਂ ਇਲਾਵਾ ਕਿਸਾਨਾਂ ਤੇ ਪਰਚੇ ਦਰਜ ਕਰਨ ਦਾ ਦੋਸ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਲਾਇਆ ਹੈ।ਸਿਰਸਾ ਨੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ। ਆਪਣੇ ਤਿੱਖੇ ਬਿਆਨ ਵਿੱਚ ਮੰਤਰੀ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਬੇਕਸੂਰ ਕਿਸਾਨਾਂ ਖ਼ਿਲਾਫ਼ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਕੇਸ ਦਰਜ ਕਰਕੇ ਅਰਵਿੰਦ ਕੇਜਰੀਵਾਲ ਨੇ ਆਪਣਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰਾ ਮੁੜ ਨੰਗਾ ਕਰ ਦਿੱਤਾ ਹੈ।
ਸਿਰਸਾ ਨੇ ਆਮ ਆਦਮੀ ਪਾਰਟੀ (AAP) ਦੇਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ। ਆਪਣੇ ਤਿੱਖੇ ਬਿਆਨ ਵਿੱਚ ਮੰਤਰੀ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਬੇਕਸੂਰ ਕਿਸਾਨਾਂ ਖ਼ਿਲਾਫ਼ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਕੇਸ ਦਰਜ ਕਰਕੇ ਅਰਵਿੰਦ ਕੇਜਰੀਵਾਲ ਨੇ ਸਿਰਸਾ ਨੇ ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਛੱਠ ਪੂਜਾ ਦੇ ਨਾਂ ‘ਤੇ ਸ਼ਰਧਾਲੂਆਂ ਅਤੇ ਆਮ ਨਾਗਰਿਕਾਂ ਖ਼ਿਲਾਫ਼ ਪਰਚੇ ਦਰਜ ਕਰਵਾਏ ਸਨ, ਅਤੇ ਹੁਣ ਉਹੀ ਨੀਤੀ ਅਪਣਾਉਂਦੇ ਹੋਏ ਪੰਜਾਬ ਦੇ 2,000 ਬੇਕਸੂਰ ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. (ਪੁਲਿਸ ਰਿਪੋਰਟ) ਦਰਜ ਕਰਵਾਈ ਗਈ ਹੈ।
ਦਿੱਲੀ ਦੇ ਮੰਤਰੀ ਨੇ ਅੰਕੜਿਆਂ ਦਾ ਜ਼ਿਕਰ ਕਰਦਿਆਂ ਸਵਾਲ ਖੜ੍ਹੇ ਕੀਤੇ ਕਿ ਜਦੋਂ ਪੰਜਾਬ ਦੇ ਕਿਸਾਨ ਖੇਤਾਂ ਵਿੱਚ ਪਰਾਲੀ ਨਹੀਂ ਸਾੜ ਰਹੇ, ਤਾਂ ਫਿਰ 2,100 ਬੇਕਸੂਰ ਲੋਕਾਂ ਖ਼ਿਲਾਫ਼ ਅਪਰਾਧਿਕ ਮਾਮਲੇ ਕਿਉਂ ਦਰਜ ਕੀਤੇ ਗਏ ਹਨ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਢੌਂਗ ਰਚਦੀ ਹੈ, ਪਰ ਦੂਜੇ ਪਾਸੇ ਬਿਨਾਂ ਕਿਸੇ ਠੋਸ ਵਜ੍ਹਾ ਦੇ 2,100 ਬੇਕਸੂਰ ਕਿਸਾਨਾਂ ‘ਤੇ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਸਿਰਸਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਆਪਣੀਆਂ ਸਿਆਸੀ ਨਾਕਾਮੀਆਂ ਛੁਪਾਉਣ ਲਈ ਪੰਜਾਬ ਦੇ ਅੰਨਦਾਤੇ ਨੂੰ ਬਲੀ ਦਾ ਬੱਕਰਾ ਬਣਾ ਰਹੇ ਹਨ। ਜ਼ਿਕਰਯੋਗ ਹੈਕਿ ਬੀਤੇ ਦਿਨਾਂ ਤੋਂ ਦਿੱਲੀ ਅਤੇ ਉੱਤਰੀ ਭਾਰਤ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮੁੱਦੇ‘ਤੇ ਦਿੱਲੀ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਲਗਾਤਾਰ ਸਿਆਸੀ ਤਣਾਅ ਬਣਿਆ ਹੋਇਆ ਹੈ।ਇਸੇ ਲੜੀ ਤਹਿਤ ਮਨਜਿੰਦਰ ਸਿੰਘ ਸਿਰਸਾ ਨੇ AAP ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਢੁੱਕਵੇਂ ਬਦਲ ਦੇਣ ਦੀ ਬਜਾਏ ਪੁਲਿਸ ਕਾਰਵਾਈ ਦਾ ਡਰ ਦਿਖਾਉਣਾ ਕਿਸੇਵੀ ਪੱਖੋਂ ਜਾਇਜ਼ ਨਹੀਂ ਹੈ। ਆਪਣੇ ਬਿਆਨ ਦੇ ਅਖੀਰ ਵਿੱਚ ਸਿਰਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਮੁੱਢ ਤੋਂ ਹੀ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 2,100 ਬੇਕਸੂਰ ਲੋਕਾਂ ‘ਤੇ ਪਰਚੇਦਰਜ ਕਰਨਾ ਇਸੇ ਪੰਜਾਬ ਵਿਰੋਧੀ ਮਾਨਸਿਕਤਾ ਦਾ ਸਿੱਧਾ ਸਬੂਤ ਹੈ, ਜਿਸ ਨੂੰ ਪੰਜਾਬ ਦੇ ਲੋਕ ਅਤੇ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।












