ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 849, 19-11-2026

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। 

ੴ सतिगुर प्रसादि ॥ सलोक मः ४ ॥ हरि उतमु हरि प्रभु गाविआ करि नादु बिलावलु रागु ॥ उपदेसु गुरू सुणि मंनिआ धुरि मसतकि पूरा भागु ॥ सभ दिनसु रैणि गुण उचरै हरि हरि हरि उरि लिव लागु ॥ सभु तनु मनु हरिआ होइआ मनु खिड़िआ हरिआ बागु ॥ अगिआनु अंधेरा मिटि गइआ गुर चानणु गिआनु चरागु ॥ जनु नानकु जीवै देखि हरि इक निमख घड़ी मुखि लागु ॥१॥

अर्थ: हे भाई! (पिछले किए कर्मों के मुताबिक) जिस मनुष्य के माथे पर धुर से ही पूर्ण भाग्य हैं, (जिसके हृदय में पूर्ण भले संस्कारों का लेख उघड़ता है) उसने गुरु का शब्द रूपी बिलावल राग उचार के सबसे श्रेष्ठ परमात्मा के गुण गाए हैं, उसने सतिगुरु का उपदेश सुन के हृदय में बसाया है। वह मनुष्य सारा दिन और सारी रात (आठों पहर) परमात्मा के गुण गाता है (क्योंकि उसके) हृदय में परमात्मा की याद की लगन लगी रहती है। उसका सारा तन सारा मन हरा-भरा हो जाता है (आत्मिक जीवन के रस से भर जाता है), उसका मन (ऐसे) खिल जाता है (जैसे) हरा-भरा बाग़ होता है। गुरु की दी हुई आत्मिक जीवन की सूझ (उसके अंदर, मानो) दीया रौशन कर देती है (जिसकी इनायत से उसके अंदर से) आत्मिक जीवन की बे-समझी (का) अंधेरा मिट जाता है। हे हरि! (तेरा) दास नानक (ऐसे गुरमुख मनुष्य को) देख के आत्मिक जीवन हासिल करता है (और, चाहता है कि) चाहे एक पल भर ही उसके दर्शन हों।1।


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Latest News

Latest News