ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 19 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਇਲਾਕੇ ਦੇ ਕਈ ਕੌਂਸਲਰਾਂ, ਕਾਂਗਰਸੀ ਵਰਕਰਾਂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ।ਹਰਦਿਆਲ ਸਿੰਘ ਕੰਬੋਜ ਪੰਜਾਬ ਦੀ ਸਿਆਸਤ ਦਾ ਜਾਣਿਆ-ਪਛਾਣਿਆ ਨਾਮ ਹਨ। ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਦੋ ਵਾਰ ਵਿਧਾਇਕ ਚੁਣੇ ਗਏ ਸਨ।ਵ
ਜਾਣਕਾਰੀ ਅਨੁਸਾਰ, ਹਰਦਿਆਲ ਸਿੰਘ ਕੰਬੋਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚੇ, ਜਿੱਥੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

Latest News

Latest News