ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਵੋਟਾਂ 23 ਜਨਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜਨਵਰੀ ਨੂੰ ਹੋਵੇਗੀ।

ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸ਼ਹਿਰ ਵਿੱਚ ‘ਆਦਰਸ਼ ਚੋਣ ਜ਼ਾਬਤਾ’ (Model Code of Conduct) ਲਾਗੂ ਹੋ ਗਿਆ ਹੈ। ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ। ਕੌਂਸਲਰ ਪੰਜ ਸਾਲਾਂ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ, ਜਦੋਂ ਕਿ ਮੇਅਰ ਦੀ ਚੋਣ ਹਰ ਸਾਲ ਕੀਤੀ ਜਾਂਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਆਪਸ ਵਿੱਚੋਂ ਹੀ ਕੀਤੀ ਜਾਂਦੀ ਹੈ।

Latest News

Latest News