ਸਪੇਨ ’ਚ ਪੰਜਾਬੀ ਨੌਜਵਾਨ ਦਾ ਕਤਲ

ਪੰਜਾਬ

ਬਿਆਸ (ਅੰਮ੍ਰਿਤਸਰ), 20 ਨਵੰਬਰ ,ਬੋਲੇ ਪੰਜਾਬ ਬਿਉਰੋ;

ਪੰਜਾਬ ਦੀ ਜਵਾਨੀ ਵੱਲੋਂ ਬਿਹਤਰ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਲਈ ਵਿਦੇਸ਼ਾਂ ਵੱਲ ਕੀਤੇ ਜਾ ਰਹੇ ਰੁਖ਼ ਦਰਮਿਆਨ ਕਸਬਾ
ਬਿਆਸ ਨੇੜਲੇ ਪਿੰਡ ਬਾਬਾ ਸਾਵਨ ਸਿੰਘ ਨਗਰ ਤੋਂ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਵਸਨੀਕ ਨੌਜਵਾਨ ਮਨਪ੍ਰੀਤ ਸਿੰਘ ਦੀ ਸਪੇਨ ਵਿੱਚ ਹੋਏ ਇੱਕ ਝਗੜੇ ਦੌਰਾਨ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਅਣਹੋਣੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈਅਤੇ ਮ੍ਰਿਤਕ ਨੌਜਵਾਨ ਦੇ ਘਰ ਵਿੱਚ ਮਾਤਮ ਛਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਦੇ ਸੁਫ਼ਨੇ ਲੈ ਕੇ ਕਰੀਬ 6 ਸਾਲ ਪਹਿਲਾਂ ਪੁਰਤਗਾਲ ਗਿਆ ਸੀ। ਉੱਥੇ ਸਖ਼ਤ ਮਿਹਨਤ ਕਰਨ ਤੋਂ ਬਾਅਦ, ਕਰੀਬ ਡੇਢ ਮਹੀਨਾ ਪਹਿਲਾਂ ਹੀ ਪੁਰਤਗਾਲ ਦੀ ਇੱਕ ਕੰਪਨੀ ਵੱਲੋਂ ਮਨਪ੍ਰੀਤ ਸਿੰਘ ਨੂੰ ਕੰਮ ਦੇ ਸਿਲਸਿਲੇ ਵਿੱਚ ਸਪੇਨ ਭੇਜਿਆ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਹੁਣ ਉਨ੍ਹਾਂ ਦੇ ਦਿਨ ਫਿਰਨਗੇ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਬੀਤੀ 31 ਅਕਤੂਬਰ ਨੂੰ ਸਪੇਨ ਵਿੱਚ ਮਨਪ੍ਰੀਤ ਸਿੰਘ ਅਤੇ ਉਸ ਦੇ ਕੁਝ ਜਾਣਕਾਰਾਂ ਜਾਂ ਦੋਸਤਾਂ ਦਰਮਿਆਨ ਕਿਸੇਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਇਹ ਮਾਮੂਲੀ ਬਹਿਸ ਭਿਆਨਕ ਝਗੜੇ ਵਿੱਚ ਤਬਦੀਲ ਹੋ ਗਈ। ਇਸ ਝਗੜੇ ਦੌਰਾਨ ਮਨਪ੍ਰੀਤ ਸਿੰਘ ਨੂੰ ਬੇਹੱਦ ਗੰਭੀਰ ਸੱਟਾਂ ਲੱਗੀਆਂ, ਜੋ ਉਸ ਲਈ ਜਾਨਲੇਵਾ ਸਾਬਤ ਹੋਈਆਂ ਅਤੇ ਉਸ ਨੇ ਦਮ ਤੋੜ ਦਿੱਤਾ।


ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਕੇ ਸਪੇਨ ਸਥਿਤ ਭਾਰਤੀ ਦੂਤਾ ਵਾਸ ਨੂੰ ਭੇਜ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਅੱਗੇ ਹੱਥ ਜੋੜ ਕੇ ਫ਼ਰਿਆਦ ਕੀਤੀ ਹੈਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ[

Latest News

Latest News