ਮਨੀਪੁਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ, 600 ਬਿਮਾਰ

ਨੈਸ਼ਨਲ

ਇੰਫਾਲ, 21 ਨਵੰਬਰ, ਬੋਲੇ ਪੰਜਾਬ ਬਿਊਰੋ :

ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਹੋਰ ਲੋਕ ਬਿਮਾਰ ਹੋ ਗਏ ਹਨ। ਇਨ੍ਹਾਂ ਸਾਰਿਆਂ ਨੂੰ ਇੰਫਾਲ ਦੇ ਸ਼ਿਜਾ ਹਸਪਤਾਲ ਅਤੇ ਹੋਰ ਵੱਖ-ਵੱਖ ਡਾਕਟਰੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਭਾਵਿਤ ਲੋਕਾਂ ਵਿੱਚੋਂ ਜ਼ਿਆਦਾਤਰ ਚਾਕਪੀ ਕਾਰੋਂਗ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਹਨ। ਇਹ ਘਟਨਾ ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਸਾਹਮਣੇ ਆਈ ਹੈ।

ਸ਼ਿਜਾ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਚੇਤਨ ਹੁੰਡੋਂਗਬਾਮ ਅਨੁਸਾਰ, ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਡਾਇਲਸਿਸ ‘ਤੇ ਰੱਖਿਆ ਗਿਆ ਹੈ। ਹਸਪਤਾਲ ਵਿੱਚ ਉਪਲਬਧ ਸਾਰੇ ਬੈਡ ਭਰ ਚੁੱਕੇ ਹਨ, ਜਿਸ ਕਾਰਨ ਸਿਹਤ ਵਿਭਾਗ ਅਤੇ ਹੋਰ ਡਾਕਟਰੀ ਸੰਸਥਾਵਾਂ ਤੋਂ ਮਦਦ ਦੀ ਮੰਗ ਕੀਤੀ ਗਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਅਤੇ ਮਰੀਜ਼ਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਪੁਲਿਸ ਮੁਤਾਬਕ, ਪੀੜਤਾਂ ਵੱਲੋਂ ਪੀਤੀ ਗਈ ਸ਼ਰਾਬ ਕਾਕਚਿੰਗ ਜ਼ਿਲ੍ਹੇ ਵਿੱਚ ਸਥਿਤ ਸੁਗਨੂ ਤੋਂ ਖਰੀਦੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਸ਼ਰਾਬ ਵਿੱਚ ਮਿਥਾਨੋਲ ਦੀ ਮਿਲਾਵਟ ਕੀਤੀ ਗਈ ਸੀ।

Latest News

Latest News