ਚੰਡੀਗੜ੍ਹ, 21 ਨਵੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਿਵਲ ਸਰਵਿਸਿਜ਼ (PCS) Mains ਅਤੇ 322 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।
ਅਦਾਲਤ ਨੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਸਕੱਤਰ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਉਹ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਤੋਂ ਲੈ ਕੇ 18 ਨਵੰਬਰ, 2026 ਨੂੰ ਹੋਈ ਅਰਜ਼ੀਆਂ ਦੀ ਅੰਤਿਮ ਪੜਤਾਲ ਤੱਕ ਦੇ ਸਾਰੇ ਰਿਕਾਰਡਾਂ ਨੂੰ ਸੀਲ ਕਰ ਦੇਣ।
ਕਮਿਸ਼ਨ ਨੂੰ ਇਹ ਸੀਲਬੰਦ ਰਿਕਾਰਡ ਸੋਮਵਾਰ 23 ਨਵੰਬਰ ਨੂੰ ਸ਼ਾਮ 5:00 ਵਜੇ ਤੱਕ ਅਦਾਲਤੀ ਸਕੱਤਰ ਕੋਲ ਜਮ੍ਹਾਂ ਕਰਵਾਉਣੇ ਪੈਣਗੇ। ਇਸ ਤੋਂ ਇਲਾਵਾ, ਉਮੀਦਵਾਰਾਂ ਵੱਲੋਂ ਲਗਾਏ ਗਏ 10 ਗੰਭੀਰ ਦੋਸ਼ਾਂ ਦੇ ਸਬੰਧ ਵਿੱਚ ਇੱਕ ਲਿਖਤੀ ਜਵਾਬ 16 ਦਸੰਬਰ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਦਾਖਲ ਕਰਨਾ ਲਾਜ਼ਮੀ ਹੈ।
ਆਪਣੀ ਪਟੀਸ਼ਨ ਵਿੱਚ, PCS ਮੁੱਖ ਪ੍ਰੀਖਿਆ ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੇ PPSC ‘ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਅਦਾਲਤ ਦੇ ਸਾਹਮਣੇ ਹਰੇਕ ਦਾਅਵੇ ਦੇ ਸਮਰਥਨ ਵਿੱਚ ਸਬੂਤ ਪੇਸ਼ ਕੀਤੇ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਨ੍ਹਾਂ 10 ਗੰਭੀਰ ਦੋਸ਼ਾਂ ਦਾ ਸਪੱਸ਼ਟ ਜ਼ਿਕਰ ਕੀਤਾ ਹੈ।












