ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ ਪੰਜਾਬ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਵਿੱਚ ਕੀਤਾ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ । ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ । ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ । ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ । ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।

Latest News

Latest News