‘ਆਪ’ ਵੱਲੋਂ 8 ਉਮੀਦਵਾਰ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ;

ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ।

‘ਆਪ’ ਨੇ ਦੂਜੀ ਸੂਚੀ ਵਿੱਚ ਵਾਰਡ ਨੰਬਰ 6 ਤੋਂ ਤਲਵਿੰਦਰ ਸਿੰਘ, ਵਾਰਡ ਨੰਬਰ 8 ਤੋਂ ਸੁਖਵੰਤ ਕੌਰ, ਵਾਰਡ ਨੰਬਰ 13 ਤੋਂ ਅੰਜੂ ਸੇਠ, ਵਾਰਡ ਨੰਬਰ 14 ਤੋਂ ਸ੍ਰੀ ਰਾਮ ਜੈਸਵਾਲ, ਵਾਰਡ ਨੰਬਰ 17 ਤੋਂ ਬਿੰਦੂ ਬਾਲਾ ਗਰਗ, ਵਾਰਡ ਨੰਬਰ 19 ਤੋਂ ਲਲਿਤ ਮੋਹਨ, ਵਾਰਡ ਨੰਬਰ 26 ਤੋਂ ਸਤਵਿੰਦਰ ਕੌਰ ਅਤੇ ਵਾਰਡ ਨੰਬਰ 34 ਤੋਂ ਨਰਿੰਦਰ ਭਾਟੀਆ ਨੂੰ ਉਮੀਦਵਾਰ ਐਲਾਨਿਆ ਹੈ।

Latest News

Latest News