ਅੰਮ੍ਰਿਤਸਰ, 24 ਨਵੰਬਰ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ ਵਿਖੇ ਅੱਜ ਮੰਗਲਵਾਰ ਦੁਪਹਿਰ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਕੁੱਤਿਆਂ ਅਤੇ ਆਪਣੀ ਮਾਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਵਿੱਚ ਸਾਰਿਆਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਹਰਪ੍ਰੀਤ ਸਿੰਘ ਲਗਭਗ ਸੱਤ ਸਾਲ ਪਹਿਲਾਂ ਇੰਗਲੈਂਡ ਤੋਂ ਭਾਰਤ ਵਾਪਸ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ। ਉਸ ਦੀ ਪਤਨੀ ਪਹਿਲਾਂ ਹੀ ਉਸ ਨੂੰ ਛੱਡ ਕੇ ਜਾ ਚੁੱਕੀ ਸੀ; ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਆਪਣੀ ਪਤਨੀ ਨਾਲ ਵੀ ਕੁੱਟਮਾਰ ਕਰਦਾ ਸੀ।












