ਕਾਹਿਰਾ, 26 ਨਵੰਬਰ, ਬੋਲੇ ਪੰਜਾਬ ਬਿਊਰੋ :
ਮਿਸਰ ਦੀ ਰਾਜਧਾਨੀ ਕਾਹਿਰਾ ਨੇੜੇ ਇੱਕ ਹਾਈਵੇਅ ‘ਤੇ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਇਸ ਘਟਨਾ ਦੌਰਾਨ ਉੱਥੇ ਮੌਜੂਦ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਸੜ ਕੇ ਸੁਆਹ ਹੋ ਗਏ।
ਮਿਸਰ ਦੇ ਸਿਹਤ ਮੰਤਰਾਲੇ ਅਨੁਸਾਰ, ਇਸ ਘਟਨਾ ਵਿੱਚ 31 ਲੋਕਾਂ ਦੀ ਮੌਤ ਹੋ ਗਈ ਅਤੇ 21 ਤੋਂ ਵੱਧ ਹੋਰ ਲੋਕ ਜ਼ਖਮੀ ਹੋ ਗਏ। ਲੋਕਾਂ ਨੂੰ ਸੜਦੇ ਵਾਹਨਾਂ ਵਿੱਚੋਂ ਬਾਹਰ ਕੱਢਿਆ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ, ਤੇਲ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਧਮਾਕਾ ਹੋਇਆ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਦਾ ਕੰਮ ਕੀਤਾ। ਮੌਕੇ ‘ਤੇ ਮੌਜੂਦ ਸੈਂਕੜੇ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ।












