ਮੋਹਾਲੀ 26 ਨਵੰਬਰ ,ਬੋਲੇ ਪੰਜਾਬ ਬਿਊਰੋ;
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਮਿਤੀ 30 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਇਆ। ਸਮੂਤ ਸਾਧ ਸੰਗਤਾਂ ਇਸ ਨਗਰ ਕੀਤਰਨ ਵਿੱਚ ਹਾਜ਼ਰੀਆਂ ਲਵਾ ਕੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕਰੋ।












