ਵਡੋਦਰਾ, 27 ਨਵੰਬਰ, ਬੋਲੇ ਪੰਜਾਬ ਬਿਊਰੋ :
ਗੁਜਰਾਤ ਐਂਟੀ-ਟੈਰਰਿਸਟ ਸਕੁਐਡ (ATS) ਨੇ ਵਡੋਦਰਾ ਤੋਂ ਜੈਸ਼-ਏ-ਮੁਹੰਮਦ (JeM) ਨਾਲ ਜੁੜੇ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਸਹਾਰੁਲ ਇਸਲਾਮ ਵਜੋਂ ਹੋਈ ਹੈ।
ਉਸ ਕੋਲੋਂ ਇੱਕ ਰਾਈਫਲ ਅਤੇ 20 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗੁਜਰਾਤ ATS ਦੇ ਇੱਕ ਅਧਿਕਾਰੀ ਅਨੁਸਾਰ, ਇਸ ਮਾਮਲੇ ਦੇ ਸਬੰਧ ਵਿੱਚ ਇੱਕ ਵੱਡਾ ਆਪਰੇਸ਼ਨ ਚੱਲ ਰਿਹਾ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ 3 ਜੁਲਾਈ ਨੂੰ, ਗੁਜਰਾਤ ATS ਨੇ ਗੁਜਰਾਤ ਅਤੇ ਮੱਧ ਪ੍ਰਦੇਸ਼ ਤੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 8 ਅੱਤਵਾਦੀਆਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਦੋ ਦੀ ਉਮਰ 18 ਅਤੇ 19 ਸਾਲ ਹੈ।












