ਅਦਾਲਤ ਵਲੋਂ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਝਟਕਾ, ਮਾਣਹਾਨੀ ਪਟੀਸ਼ਨ ਖਾਰਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ, ਡਾ. ਗੁਰਪ੍ਰੀਤ ਕੌਰ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਝਟਕਾ ਲੱਗਾ ਹੈ। ਚੰਡੀਗੜ੍ਹ ਵਿੱਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਨੇ ਉਸ ਵੱਲੋਂ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵਿਰੁੱਧ ਦਾਇਰ ਕੀਤੀ ਗਈ ਮਾਣਹਾਨੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿੱਚ ਜਸਟਿਸ ਰਣਜੀਤ ਸਿੰਘ ਵਿਰੁੱਧ ਮਾਣਹਾਨੀ ਦਾ ਕੋਈ ਜਾਇਜ਼ ’ਕਾਰਨ’ (cause of action) ਸਥਾਪਤ ਨਹੀਂ ਹੋ ਸਕਿਆ।

ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਭਾਵਨਾ ਨਾਇਰ ਵਿਰੁੱਧ ਹਰਜਾਨੇ ਦਾ ਮੁਕੱਦਮਾ ਦਾਇਰ ਕੀਤਾ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ 20 ਅਗਸਤ, 2026 ਨੂੰ ਮੁਲਜ਼ਮਾਂ ਨੇ ਉਨ੍ਹਾਂ ‘ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾਏ ਸਨ। ਇਨ੍ਹਾਂ ਵਿੱਚ ਇਹ ਦਾਅਵਾ ਵੀ ਸ਼ਾਮਲ ਸੀ ਕਿ ਉਨ੍ਹਾਂ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਵਿਅਕਤੀ ਤੋਂ ਪੰਜ ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਬਿਆਨ ‘ਡੀਡੀ ਨਿਊਜ਼ ਲਾਈਵ’ (DD News Live) ਦੇ ‘ਐਕਸ’ (ਪਹਿਲਾਂ ਟਵਿੱਟਰ) ਹੈਂਡਲ ‘ਤੇ ਵੀ ਪੋਸਟ ਕੀਤਾ ਗਿਆ ਸੀ।

Latest News

Latest News