ਨਿਊਜ਼ੀਲੈਂਡ ‘ਚ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀਆਂ ਦੀ ਮੌਤ 

ਸੰਸਾਰ ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ :

ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਦੇ ਟਾਕਾਨੀਨੀ (Takanini) ਇਲਾਕੇ ਵਿੱਚ ਇੱਕ ਸੜਕ ਹਾਦਸੇ ਦੌਰਾਨ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ‘ਗ੍ਰੇਟ ਸਾਊਥ ਰੋਡ’ (Great South Road) ‘ਤੇ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਸਥਿਤ ‘ਬਰਗਰ ਫਿਊਲ’ (BurgerFuel) ਰੈਸਟੋਰੈਂਟ ਵਿੱਚ ਜਾ ਵੱਜੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਨਿਊਜ਼ੀਲੈਂਡ ਵਿੱਚ ‘ਸੈਂਟਰਲ ਸਿੱਖ ਐਸੋਸੀਏਸ਼ਨ’ ਅਤੇ ‘ਸੁਪਰੀਮ ਸਿੱਖ ਸੁਸਾਇਟੀ’ ਦੇ ਪ੍ਰਧਾਨ, ਦਲਜੀਤ ਸਿੰਘ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਘਟਨਾ ਦੇ ਵੇਰਵਿਆਂ ਦੀ ਪੁਸ਼ਟੀ ਕੀਤੀ।

ਦਲਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਵਿਅਕਤੀ—ਦੋ ਨੌਜਵਾਨ ਅਤੇ ਇੱਕ ਮੁਟਿਆਰ—ਭਾਰਤੀ ਪੰਜਾਬੀ ਮੂਲ ਦੇ ਸਨ। ਇਸ ਦੁਖਾਂਤ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਗਹਿਰੇ ਸੋਗ ਵਿੱਚ ਪਾ ਦਿੱਤਾ ਹੈ।

ਫਿਲਹਾਲ, ਨਿਊਜ਼ੀਲੈਂਡ ਪੁਲਿਸ ਦੀ ‘ਸੀਰੀਅਸ ਕ੍ਰੈਸ਼ ਯੂਨਿਟ’ (Serious Crash Unit) ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Latest News

Latest News