ਲੁਧਿਆਣਾ,11, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ) ;
ਜ਼ਿਲ੍ਹਾ ਲੁਧਿਆਣਾ ਦੇ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲਗਭਗ 45 ਸਕੂਲਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਲੈਵਲ ਤੇ ਭਾਗ ਲਿਆ । ਇਸ ਵਿਗਿਆਨ ਕਾਂਗਰਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੀ ਵਿਦਿਆਰਥਣ ਅੰਮਿੑਤ ਕੌਰ ਅਤੇ ਹਰਨੂਰਦੀਪ ਕੌਰ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕੀਤਾ । ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਸ੍ਰੀਮਤੀ ਡਿੰਪਲ ਮਦਾਨ ਨੇ ਕੀਤੀ । ਹੁਣ ਇਹ ਵਿਦਿਆਰਥੀ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ । ਸਕੂਲ ਪਹੁੰਚਣ ਤੇ ਸਕੂਲ ਮੁਖੀ ਸ੍ਰੀਮਤੀ ਜਸਵੀਰ ਕੌਰ ਅਤੇ ਸਮੂਹ ਸਟਾਫ਼ ਨੇ ਇਹਨਾਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਗਾਈਡ ਅਧਿਆਪਕਾਂ ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਪਰਵੀਨ ਲਤਾ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਅੱਗੇ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਸ਼ਮੂਲੀਅਤ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸ੍ਰੀਮਤੀ ਹਰਜਿੰਦਰ ਕੌਰ, ਸ੍ਰੀ ਗੁਰਇਕਬਾਲ ਸਿੰਘ, ਸ੍ਰੀ ਰੁਪਿੰਦਰ ਪਾਲ ਸਿੰਘ ਗਿੱਲ, ਸ੍ਰੀ ਸੁਰਿੰਦਰ ਸਿੰਘ, ਸ੍ਰੀਮਤੀ ਪ੍ਰੀਤਪਾਲ ਕੌਰ, ਸ੍ਰੀਮਤੀ ਮਨਜਿੰਦਰ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀ ਹਰਵਿੰਦਰਦੀਪ ਸਿੰਘ, ਸ੍ਰੀਮਤੀ ਬਲਪ੍ਰੀਤ ਕੌਰ, ਸ੍ਰੀ ਅੰਮ੍ਰਿਤਪਾਲ ਸਿੰਘ, ਸ੍ਰੀ ਅਵਨਿੰਦਰ ਸਿੰਘ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਜਸਵੀਰ ਕੌਰ ਅਤੇ ਸ੍ਰੀ ਕਸ਼ਮੀਰਾ ਸਿੰਘ ਵੀ ਹਾਜ਼ਰ ਸਨ ।












