ਕੁਲਗਾਮ ’ਚ ਦਹਿਸ਼ਤੀ ਹਮਲਾ; ਸੀ ਆਰ ਪੀ ਐੱਫ ਜਵਾਨਾਂ ’ਤੇ ਗੋਲੀਆਂ ਚਲਾਈਆਂ; ਤਿੰਨ ਜ਼ਖ਼ਮੀ

ਨੈਸ਼ਨਲ ਪੰਜਾਬ

ਜੰਮੂ 11 ਨਵੰਬਰ ,ਬੋਲੇ ਪੰਜਾਬ ਬਿਊਰੋ;

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਵੇਲੇ ਮੋਟਰਾਸਾਈਕਲ ਸਵਾਰ ਦੋ ਜਣਿਆਂ ਨੇ ਨਾਕੇ ’ਤੇ ਡਿਊਟੀ ਕਰ ਰਹੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਇਲਾਜ ਲਈ ਅਨੰਤਨਾਗ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਹਮਲਾ ਦੁਪਹਿਰ ਕਰੀਬ 2.15 ਵਜੇ ਹੋਇਆ। ਬਾਈਕ ’ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਨਾਕੇ ’ਤੇ ਤਾਇਨਾਤ ਸੀਆਰਪੀਐੱਫ ਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਹਮਲਾਵਰਾਂ ਦਾ ਪਤਾ ਲਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਕੁਲਗਾਮ ਦੱਖਣੀ ਕਸ਼ਮੀਰ ਦਾ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਇੱਥੇ ਪਹਿਲਾਂ ਵੀ ਅਤਿਵਾਦੀ ਸਰਗਰਮੀਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਹ ਸ੍ਰੀਨਗਰ ਤੋਂ ਲਗਪਗ 70 ਤੋਂ 75 ਕਿਲੋਮੀਟਰ ਦੂਰ ਸਥਿਤ ਹੈ। ਕੁਲਗਾਮ, ਅਨੰਤਨਾਗ ਅਤੇ ਸ਼ੋਪੀਆਂ ਦੇ ਨਾਲ ਉਸ ਖੇਤਰ ਦਾ ਹਿੱਸਾ ਹੈ, ਜਿੱਥੇ ਪਿਛਲੇ ਸਮੇਂ ਦੌਰਾਨ ਅਤਿਵਾਦੀ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਸੁਰੱਖਿਆ ਬਲਾਂ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Latest News

Latest News