ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ₹7 ਕਰੋੜ ਦੀ ਫਿਰੌਤੀ ਮੰਗੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਮੋਹਾਲੀ, 12 ਨਵੰਬਰ, ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਗੈਂਗਸਟਰ ਲਾਰੈਂਸ ਨੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਹਾਲੀ ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਲਾਰੈਂਸ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਅਣਪਛਾਤੇ ਵਿਅਕਤੀ ਨੇ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਾਲਾਂ ਅਤੇ ਵਟਸਐਪ ਸੁਨੇਹਿਆਂ ਰਾਹੀਂ ਇਹ ਧਮਕੀ ਦਿੱਤੀ ਹੈ।

ਸ਼ਿਕਾਇਤਕਰਤਾ ਵਿਧਾਇਕ ਜਰਨੈਲ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਅਨੁਸਾਰ, 6 ਨਵੰਬਰ 2026 ਨੂੰ ਸ਼ਾਮ ਕਰੀਬ 6:00 ਵਜੇ ਉਨ੍ਹਾਂ ਨੂੰ ਇੱਕ ਅਣਜਾਣ ਨੰਬਰ ਤੋਂ ਆਪਣੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਫੋਨ ਕਾਲ ਅਤੇ ਵਟਸਐਪ ਸੁਨੇਹਾ ਪ੍ਰਾਪਤ ਹੋਇਆ। ਵਟਸਐਪ ਪ੍ਰੋਫਾਈਲ ‘ਤੇ “~ $H” ਨਾਮ ਦਿਖਾਈ ਦੇ ਰਿਹਾ ਸੀ।

ਸ਼ਿਕਾਇਤ ਮੁਤਾਬਕ, ਮੁਲਜ਼ਮ ਨੇ ਫੋਨ ਕਾਲ ਅਤੇ ਸੁਨੇਹਿਆਂ ਰਾਹੀਂ ਉਨ੍ਹਾਂ ਨੂੰ ਧਮਕੀ ਦਿੰਦੇ ਹੋਏ ਕਿਹਾ, “ਮੈਂ ਲਾਰੈਂਸ ਗੈਂਗ ਤੋਂ ਬੋਲ ਰਿਹਾ ਹਾਂ। ਅਰਵਿੰਦ ਕੇਜਰੀਵਾਲ ਨੂੰ ਕਹੋ ਕਿ ਉਹ 7 ਕਰੋੜ ਰੁਪਏ ਦੇ ਦੇਣ; ਨਹੀਂ ਤਾਂ ਮੈਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਬੇਟੇ, ਹਰਸ਼ਿਤਾ ਕੇਜਰੀਵਾਲ ਨੂੰ ਮਾਰ ਦੇਵਾਂਗਾ।”

Latest News

Latest News