ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, ਬੋਲੇ ਪੰਜਾਬ ਬਿਉਰੋ;
ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਅੱਜ ਨੂੰ ਪੰਜਾਬੀ ਸਾਹਿਤ ਸਿਰਜਣ, ਕਵਿਤਾ ਗਾਇਨ,ਕੁਇਜ਼ ਮੁਕਾਬਲੇ-2026 ਦੇ ਜੇਤੂ ਵਿਦਿਆਰਥੀਆਂ ਅਤੇ ਉਰਦੂ ਸਿਖਿਆਰਥੀਆਂ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ਼ੁਰੂਆਤ ਵਿਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮਹਿਮਾਨਾਂ ਅਤੇ ਸ੍ਰੋਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਦਫ਼ਤਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ, ਸਾਹਿਤ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੇ ਨਾਲ ਹੀ ਭਾਸ਼ਾਈ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਦਫ਼ਤਰ ਵੱਲੋਂ ਚਲਾਈ ਜਾ ਰਹੀ ਉਰਦੂ ਆਮੋਜ਼ ਜਮਾਤ (ਜਨਵਰੀ 2026 ਸੈਸ਼ਨ) ਦੇ ਸਿਖਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਮੁੱਖ ਮਹਿਮਾਨ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਅਵੱਲ ਆਉਣ ਦਾ ਕਾਰਨ ਅਧਿਆਪਕਾਂ ਦੁਆਰਾ ਦਿੱਤਾ ਸਹੀ ਮਾਰਗਦਰਸ਼ਨ ਅਤੇ ਮਾਪਿਆਂਦਾ ਸਹਿਯੋਗ ਹੈ। ਉਨ੍ਹਾਂ ਨੇ ਆਖਿਆ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਨਾਲ਼- ਨਾਲ਼ ਉਰਦੂ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਉਰਦੂ ਆਮੋਜ਼ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਹੋਰ ਭਾਸ਼ਾਵਾਂ ਸਿੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਪੰਜਾਬੀ ਸਾਹਿਤ ਸਿਰਜਣ ਮੁਕਾਬਲੇ ਅਤੇ ਕਵਿਤਾ ਗਾਇਨ ਮੁਕਾਬਲੇ 2026 ਵਿਚ ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਰਜਨੀਸ਼ ਕੌਰ (ਸਕੂਲ ਆਫ਼ ਐਮੀਨੈਂਸ, ਡੇਰਾਬਸੀ), ਦੂਜਾ ਸਥਾਨ ਮਨਦੀਪ ਕੌਰ (ਸਕੂਲ ਆਫ਼ ਐਮੀਨੈਂਸ, ਡੇਰਾਬਸੀ) ਅਤੇ ਤੀਜਾ ਸਥਾਨ ਨੈਨਸੀ (ਸਹਸ ਮੌਲੀ ਬੈਦਵਾਣ) ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਸ਼ਦੀਪ ਕੌਰ ਧਨੋਆ (ਸਕੂਲ ਆਫ਼ ਐਮੀਨੈਂਸ, ਖਰੜ), ਦੂਜਾ ਸਥਾਨ ਸੁਖਪ੍ਰੀਤ ਕੌਰ (ਸਸਸਸ ਮਜਾਤੜੀ) ਅਤੇ ਤੀਜਾ ਸਥਾਨ ਹਰਜੋਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ) ਨੇ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੂ (ਸਸਸਸ, ਪੰਡਵਾਲਾ), ਦੂਜਾ ਸਥਾਨ ਸਵੈਨ ਸਹੋਤਾ (ਸਕੂਲ ਆਫ਼ ਐਮੀਨੈਂਸ, ਡੇਰਾਬਸੀ) ਅਤੇ ਤੀਜਾ ਸਥਾਨ ਗੁਰਸਿਮਰਤ ਕੌਰ (ਦਸ਼ਮੇਸ਼ ਖਾਲਸਾ ਪਬਲਿਕ ਸਕੂਲ, ਐੱਸ.ਏ.ਐੱਸ.ਨਗਰ) ਨੇ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਮਾਨਵਜੀਤ ਸਿੰਘ (ਗਿਆਨ ਜਯੋਤੀ ਗਲੋਬਲ ਸਕੂਲ, ਐੱਸ.ਏ.ਐੱਸ.ਨਗਰ), ਦੂਜਾ ਸਥਾਨ ਦਿਲਪ੍ਰੀਤ ਕੌਰ (ਸਸਸਸ ਮਜਾਤੜੀ) ਅਤੇ ਤੀਜਾ ਸਥਾਨ ਪਵਨੀਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ) ਨੇ ਪ੍ਰਾਪਤ ਕੀਤਾ।ਕੁਇਜ਼ ਮੁਕਾਬਲੇ 2026 ਵਿੱਚ ਵਰਗ ‘ੳ’ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਜਸਨੂਰ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ.ਨਗਰ), ਦੂਜਾ ਸਥਾਨ ਮਨਸੀਰਤ (ਸਰਕਾਰੀ ਹਾਈ ਸਕੂਲ, ਗੜਾਂਗਾਂ) ਅਤੇ ਤੀਜਾ ਸਥਾਨ ਅਗਮਜੋਤ ਸਿੰਘ (ਨੈਸ਼ਨਲ ਪਬਲਿਕ ਸਕੂਲ, ਕੁਰਾਲੀ) ਨੇ ਪ੍ਰਾਪਤ ਕੀਤਾ।ਇਸੇ ਪ੍ਰਕਾਰ ਵਰਗ ‘ਅ’ (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਸਾਨੀਆ ਗਿੱਲ (ਸ.ਮਾ.ਸੀ.ਸੈ.ਸਕੂਲ, ਘੜੂੰਆਂ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ.ਨਗਰ), ਅਤੇ ਤੀਜਾ ਸਥਾਨ ਨਵਜੋਤ ਕੌਰ (ਸਰਕਾਰੀ ਹਾਈ ਸਕੂਲ, ਕਾਰਕੌਰ) ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ੲ’ ਵਰਗ (ਕਾਲਜ ਪੱਧਰ) ਵਿੱਚੋਂ ਪਹਿਲਾ ਸਥਾਨ ਹਰਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ), ਦੂਜਾ ਸਥਾਨ ਨਵਨੀਤ ਕੌਰ (ਸਰਕਾਰੀ ਕਾਲਜ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਰਾਜਵਿੰਦਰ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ) ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ, ਸ. ਅੰਗਰੇਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਐੱਸ.ਏ.ਐੱਸ.ਨਗਰ ਅਤੇਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕ੍ਰਮਵਾਰ 1000/-, 750/, 500/- ਦੀ ਇਨਾਮੀ ਰਾਸ਼ੀਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਦਿਆਰਥੀਆਂ ਦੇ ਸਨਮਾਨ ਉਪਰੰਤ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਵਿਚ ਦਫ਼ਤਰ ਦਾ ਸਮੂਹ ਸਟਾਫ਼,ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸੀ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ












