‘ਆਪ’ ਨੇ ਜਸਵੀਰ ਗੜ੍ਹੀ ਨੂੰ ਚਮਕੌਰ ਸਾਹਿਬ ਤੋਂ ਚੋਣ ਮੈਦਾਨ ‘ਚ ਉਤਾਰਿਆ

ਪੰਜਾਬ

ਚਮਕੌਰ ਸਾਹਿਬ 12 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪਾਰਟੀ ਨੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਥਾਂ ਜਸਵੀਰ ਸਿੰਘ ਗੜ੍ਹੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

ਇਸ ਜਾਣਕਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਚਮਕੌਰ ਸਾਹਿਬ ਹਲਕੇ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਡਾ. ਚਰਨਜੀਤ ਸਿੰਘ ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਦੇ ਵਿਧਾਇਕ ਹਨ। ਹੁਣ ਉਨ੍ਹਾਂ ਦੀ ਥਾਂ ਜਸਵੀਰ ਸਿੰਘ ਗੜ੍ਹੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਜਾਣਕਾਰੀ ਸਾਹਮਣੇ ਆਉਣ ਨਾਲ ਸਿਆਸੀ ਹਲਕਿਆਂ ਵਿੱਚ ਇਸ ਨੂੰ ਪਾਰਟੀ ਦੀ ਚੋਣ ਰਣਨੀਤੀ ਵਿੱਚ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।ਉੱਧਰ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਟਿਕਟ ਕੱਟੇ ਜਾਣ ਦੀ ਚਰਚਾ ਵੀ ਸਿਆਸੀ ਗਲਿਆਰਿਆਂ ਵਿੱਚ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ‘ਆਪ’ ਦੇ ਹਲਕਾ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਨੇ ਚਮਕੌਰ ਸਾਹਿਬ ਤੋਂ ਸ੍ਰੀ ਗੜ੍ਹੀ ਨੂੰ ਟਿਕਟ ਦਿੱਤੇ ਜਾਣ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਦਿਨ-ਰਾਤ ਇੱਕ ਕਰਕੇ ਸ੍ਰੀ ਗੜ੍ਹੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

Latest News

Latest News