ਗੁਰਦਾਸਪੁਰ 17 ਨਵੰਬਰ ,ਬੋਲੇ ਪੰਜਾਬ ਬਿਊਰੋ;
ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਉਪ ਮੰਡਲ ਮੈਜਿਸਟਰੇਟ (SDM) ਬਟਾਲਾ ਅਤੇ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੇ ਪ੍ਰਧਾਨ ਵੱਲੋਂ ਕੀਤੀ ਗਈ ਵਿਸ਼ੇਸ਼ ਬੇਨਤੀ ਦੇ ਆਧਾਰ ‘ਤੇ ਲਿਆ ਗਿਆ ਹੈ। ਹਰ ਸਾਲ ਇਸ ਪਵਿੱਤਰ ਜੋੜ ਮੇਲੇ ਮੌਕੇਦੇਸ਼-ਵਿਦੇਸ਼ ਅਤੇ ਇਲਾਕੇ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।ਸੰਗਤਾਂ ਦੀ ਭਾਰੀ ਆਮਦ, ਟ੍ਰੈਫਿਕ ਵਿਵਸਥਾ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 18 ਨਵੰਬਰ ਨੂੰ ਸਬ-ਡਵੀਜ਼ਨ ਬਟਾਲਾ ਅਧੀਨ ਆਉਂਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਇਲਾਕਾ ਨਿਵਾਸੀ ਬਿਨਾਂ ਕਿਸੇ ਰੁਕਾਵਟ ਦੇ ਇਸ ਪਵਿੱਤਰ ਮੇਲੇ ਵਿੱਚ ਸ਼ਮੂਲੀਅਤ ਕਰ ਸਕਣ।













