ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਜਾਣ ਲਈ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਮਨਜ਼ੂਰੀ ਦੀ ਬੇਨਤੀ ਕੀਤੀ ਹੈ।
ਕੁਝ ਦਿਨ ਪਹਿਲਾਂ, ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਜਾਪਾਨ ਜਾਂ ਫਰਾਂਸ ਵਰਗੇ ਦੇਸ਼ਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਮਿਲਦੀ, ਤਾਂ ਇਸ ਗੱਲ ਦੀ ਸੰਭਾਵਨਾ ਘੱਟ ਹੀ ਹੈ ਕਿ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੇਗੀ।
23 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਲਾਹੌਰ, ਪਾਕਿਸਤਾਨ ਵਿੱਚ ਹੋਣ ਵਾਲੀ ‘ਵਿਸ਼ਵ ਪੰਜਾਬੀ ਕਾਨਫਰੰਸ’ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ।
ਇਹ ਕਾਨਫਰੰਸ 27 ਤੋਂ 29 ਨਵੰਬਰ ਤੱਕ ਲਾਹੌਰ ਸਥਿਤ ‘ਪੰਜਾਬ ਇੰਸਟੀਚਿਊਟ ਆਫ਼ ਲੈਂਗੂਏਜ, ਆਰਟ ਐਂਡ ਕਲਚਰ’ (PILAC) ਵਿਖੇ ਆਯੋਜਿਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।












