ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਪੰਨੂ ਮਾਮਲੇ ‘ਚ ਅਮਰੀਕੀ ਅਦਾਲਤ ‘ਚ ਖੁਦ ਨੂੰ ਨਿਰਦੋਸ਼ ਦੱਸਿਆ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ


ਵਾਸ਼ਿੰਗਟਨ, 18 ਜੂਨ, ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿਚ ਖਾਲਿਸਤਾਨੀ ਗੁਰਪੰਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਸ਼ੱਕ ‘ਚ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮਾ ਚੱਲੇਗਾ। ਉਸ ਨੇ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਅਮਰੀਕਾ ਆਪਣੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਗੁਪਤਾ (53) ਨੂੰ ਨਿਊਯਾਰਕ ਵਿੱਚ ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਲਈ ਅਮਰੀਕੀ ਸਰਕਾਰ ਦੀ ਅਪੀਲ ’ਤੇ 30 ਜੂਨ 2023 ਨੂੰ ਚੈੱਕ ਗਣਰਾਜ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਇਸ ਮਹੀਨੇ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ। ਗੁਪਤਾ ਦੇ ਅਟਾਰਨੀ ਜੈਫਰੀ ਚੈਬਰੋਵੇ ਅਨੁਸਾਰ ਅੱਜ ਉਹ ਆਪਣੀ ਪਹਿਲੀ ਪੇਸ਼ੀ ਲਈ ਮੈਨਹਟਨ ਸੰਘੀ ਅਦਾਲਤ ਵਿੱਚ ਮੈਜਿਸਟਰੇਟ ਜੱਜ ਜੇਮਜ਼ ਕੌਟ ਦੇ ਸਾਹਮਣੇ ਪੇਸ਼ ਹੋਇਆ, ਜਿੱਥੇ ਉਸ ਨੇ ਖੁਦ ਨੂੰ ਨਿਰਦੋਸ਼ ਦੱਸਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।