ਮੋਹਾਲੀ 19 ਨਵੰਬਰ ,ਬੋਲੇ ਪੰਜਾਬ ਬਿਊਰੋ;
ਦੋ ਵਾਰ ਕਾਂਗਰਸ ਪਾਰਟੀ ਤੋਂ ਰਾਜਪੁਰਾ ਹਲਕੇ ਦੇ ਵਿਧਾਇਕ ਰਹਿ ਚੁੱਕੇ ਅਤੇ ਕਾਂਗਰਸ ਪਾਰਟੀ ਵੱਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੇ ਉਪ-ਮੁਖੀ ਹਰਦਿਆਲ ਸਿੰਘ ਕੰਬੋਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਰਹੇ ਹਨ।
ਉਨ੍ਹਾਂ ਦੀ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਤੀਸ਼ ਪੂਨੀਆ ਵੱਲੋਂ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ਜਾ ਰਹੀ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਹਲਕੇ ਦੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ, ਕੌਂਸਲਰ ਅਤੇ ਪੰਚ-ਸਰਪੰਚ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਨਗਰ ਕੌਂਸਲ ਬਨੂੜ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਕੰਬੋਜ ਨੇ ਸ਼ਮੂਲੀਅਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਸਾਰੇ ਇਸ ਸਮੇਂ ਚੰਡੀਗੜ੍ਹ ਵਿਖੇ ਭਾਜਪਾ ਦੇ ਸੈਕਟਰ-37 ਸਥਿਤ ਦਫ਼ਤਰ ਵਿਖੇ ਪਹੁੰਚ ਚੁੱਕੇ ਹਨ ਅਤੇ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।












