ਪਟਿਆਲਾ 20 ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੂਬੀ ਅਤੇ ਕਈ ਵਰਕਰਾਂ ਨੂੰ ਪੀਪੀਐਸਸੀ ਦੇ ਪਟਿਆਲਾ ਮੁੱਖ ਦਫ਼ਤਰ ਵਿੱਚ ਜ਼ਬਰਦਸਤੀ ਦਾਖਲ ਹੋਣ, ਮੁੱਖ ਗੇਟ ਨੂੰ ਤਾਲਾ ਲਗਾਉਣ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ। ਸ਼ੁਭਮ ਸ਼ਰਮਾ ‘ਸ਼ੂਬੀ’ ਅਤੇ ਹੋਰ ਵਰਕਰਾਂ ਨੂੰ ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਸਾਰਿਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼ੁਭਮ ਸ਼ਰਮਾ ਸ਼ੂਬੀ ਅਤੇ ਹੋਰਾਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਜ਼ਬਰਦਸਤੀ ਅਹਾਤੇ ਵਿੱਚ ਦਾਖਲ ਹੋਣ, ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਕਰਮਚਾਰੀਆਂ ‘ਤੇ ਹਮਲਾ ਕਰਨ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।












