ਮੋਹਾਲੀ 20. ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਇੱਕ ਬੱਸ ਰਵਾਨਾ ਕੀਤੀ ਗਈ, ਆਮ ਆਦਮੀ ਪਾਰਟੀ ਦੇ ਕੌਂਸਲਰ- ਅਰਵਿੰਦਰ ਕੌਰ ਦੀ ਅਗਵਾਈ ਹੇਠ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਰਵਾਨਾ ਹੋਈ ਇਸ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੋਹਾਲੀ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਵੱਲੋਂ ਹਰੀ ਝੰਡੀ ਦਿੱਤੀ ਗਈ, ਇਸ ਮੌਕੇ ਤੇ ਕੌਂਸਲਰ ਅਰਵਿੰਦਰ ਕੌਰ ਤੋਂ ਇਲਾਵਾ ਜਸਪਾਲ ਸਿੰਘ, ਐਡਵੋਕੇਟ ਸੁਧੀਰ ਸਿੰਘ, ਨਵੀਨ ਗੈਰੀ ਸਮੇਤ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ, ਬੱਸ ਨੂੰ ਹਰੀ ਝੰਡੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਨੇ ਕਿਹਾ ਕਿ ਅੱਜ ਸਾਲਾਸਰ ,ਖਾਟੂਸ਼ਾਮ ਦੇ ਦਰਸ਼ਨਾਂ ਲਈ ਜਾ ਰਹੇ ਇਹਨਾਂ ਸ਼ਰਧਾਲੂਆਂ ਦੇ ਚਿਹਰੇ ਤੇ ਵੇਖੀ ਜਾ ਰਹੀ ਖੁਸ਼ੀ ਅਤੇ ਤਸੱਲੀ ਇਸ ਗੱਲ ਦੀ ਗਵਾਹ ਹੈ ਕਿ ਮੋਹਾਲੀ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਸੀਨੀਅਰ ਸਿਟੀਜਨ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਡਾਹਢੇ ਖੁਸ਼ ਹਨ, ਅੱਜ ਮੋਹਾਲੀ ਤੋਂ ਜਾ ਰਹੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਕਾਫਲੇ ਵਿੱਚੋਂ ਕਈਆਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਫੋਨ ਤੇ ਰਾਬਤਾ ਕਰਕੇ ਉਹਨਾਂ ਦਾ ਅਤੇ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਵੀ ਕੀਤਾ, ਉਹਨਾਂ ਕਿਹਾ ਕਿ ਇਹਨਾਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਤੇ ਜਾਣ ਅਤੇ ਆਉਣ ਵੇਲੇ ਪੰਜਾਬ ਸਰਕਾਰ ਦੀ ਤਰਫੋਂ ਦਿੱਤੀਆਂ ਗਈਆਂ ਸਹੂਲਤਾਂ ਦੇ ਬਾਰੇ ਵਿੱਚ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਯਾਤਰਾ ਦੇ ਦੌਰਾਨ ਇਹਨਾਂ ਸ਼ਰਧਾਲੂਆਂ ਦੇ ਨਾਲ ਉਚੇਚੇ ਤੌਰ ਤੇ ਗਾਈਡ ਵੀ ਉਪਲਬਧ ਰਹੇਗਾ, ਜੋ ਕਿ ਇਹਨਾਂ ਨੂੰ ਖਾਟੂਸ਼ਾਮ, ਸਾਲਾਸਰ ਅਤੇ ਜਿੱਥੇ -ਜਿੱਥੇ ਵੀ ਇਹ ਸ਼ਰਧਾਲੂ ਦਰਸ਼ਨ ਕਰਨ ਦੇ ਲਈ ਤੀਰਥ ਯਾਤਰਾ ਤੇ ਦੌਰਾਨ ਜਾਣਗੇ, ਉਹਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਵੀ ਮੁਹਈਆ ਕਰਵਾਵੇਗਾ।, ਸਟੇਟ ਐਵਾਰਡੀ ਅਤੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਨੇ ਕਿਹਾ ਕਿ ਜਿਹੜੇ ਵਿਰੋਧੀ ਪਾਰਟੀ ਦੇ ਨੇਤਾ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਸਵਾਲ ਉਠਾਉਂਦੇ ਹਨ , ਉਹਨਾਂ ਨੂੰ ਅੱਜ ਇਸ ਜਗ੍ਹਾ ਤੇ ਪਹੁੰਚ ਕੇ ਸ਼ਰਧਾਲੂਆਂ ਨਾਲ ਸਿੱਧੇ ਤੌਰ ਤੇ ਗੱਲ ਕਰਨੀ ਚਾਹੀਦੀ ਹੈ। ਅਤੇ ਯਾਤਰਾ ਵਾਪਸੀ ਉਪਰੰਤ ਵੀ ਯਾਤਰਾ ਨਾਲ ਸੰਬੰਧਿਤ ਤਜਰਬਿਆਂ ਨੂੰ ਸਾਂਝਾ ਕਰਨਾ ਚਾਹੀਦਾ ਹੈ, ਅਤੇ ਇਸ ਗੱਲ ਨੂੰ ਆਪਣੇ ਜ਼ਿਹਿਨ ਵਿੱਚ ਚੰਗੀ ਤਰ੍ਹਾਂ ਵਸਾ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਬਿਲਕੁਲ ਪੂਰੀ ਤਰਹਾਂ ਸੰਤੁਸ਼ਟ ਹਨ ਅਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀਆਂ ਮੋਮੋ- ਠਗਣੀਆਂ ਗੱਲਾਂ ਦੇ ਵਿੱਚ ਨਹੀਂ ਆਉਣਗੇ, ਫੂਲਰਾਜ ਸਿੰਘ ਹੋਰਾਂ ਕਿਹਾ ਕਿ ਇਹ ਗੱਲ ਪੂਰੀ ਤਰਹਾਂ ਸਪਸ਼ਟ ਹੋ ਚੁੱਕੀ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ -ਜੋ ਵੀ ਗਾਰੰਟੀਆਂ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਆਉਣ ਤੋਂ ਬਾਅਦ ਪੂਰੇ ਕਰਨ ਲਈ ਕਿਹਾ ਗਿਆ ਸੀ, ਉਹਨਾਂ ਸਭਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਸੂਬੇ ਵਿੱਚ ਲੋਕ ਪੱਖੀ ਸਕੀਮਾਂ ਨੂੰ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜੋ- ਜੋ ਵੀ ਰੋਜ਼ ਮਰਾ ਵਿੱਚ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ, ਉਹਨਾਂ ਦਾ ਵੀ ਪੱਕਾ ਹੱਲ ਕੀਤਾ ਜਾ ਰਿਹਾ ਹੈ, ਉਹਨਾਂ ਕਿਹਾ ਕਿ ਅੱਜ ਕਿਸੇ ਵੀ ਪੰਜਾਬੀ ਭਰਾ ਨੂੰ ਆਪਣੇ ਕੰਮਾਂ ਦੇ ਲਈ ਸਰਕਾਰੇ – ਦਰਬਾਰੇ ਖੱਜਲ ਖੁਆਰ ਨਹੀਂ ਹੋਣਾ ਪੈਂਦਾ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ, ਲੋਕਾਂ ਦੀ ਹੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੇ ਕੰਮਾਂ ਨੂੰ ਹੀ ਪਹਿਲ ਦੇ ਆਧਾਰ ਤੇ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ,












