ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਚੰਡੀਗੜ੍ਹ ਪੰਜਾਬ

ਜੀਰਕਪੁਰ 20 ਨਵੰਬਰ ,ਬੋਲੇ ਪੰਜਾਬ ਬਿਊਰੋ;

ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਜ਼ੀਰਕਪੁਰ ਦੇ ਇੱਕ ਹੋਟਲ ਦੀ ਪਹਿਲੀ ਮੰਜ਼ਿਲ ‘ਤੇ ਕੀਤੀ। ਮੁਲਜ਼ਮ ਦੀ ਪਛਾਣ ਅਮਨਦੀਪ ਉਰਫ਼ ਹੈਪੀ ਬਾਹਮਣ ਵਜੋਂ ਹੋਈ ਹੈ। ਉਹ ਆਪਣੀ ਗਰਲਫ੍ਰੈਂਡ ਨਾਲ ਹੋਟਲ ਵਿੱਚ ਠਹਿਰਿਆ ਹੋਇਆ ਸੀ। ਪੁਲਿਸ ਨੇ ਉਸ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਸੀ, ਪਰ ਉਸ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਹ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਹਮਲਾਵਰ ਨੂੰ ਡੇਰਾ ਬੱਸੀ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

 11 ਅਕਤੂਬਰ ਨੂੰ ਤਰਨ ਤਾਰਨ ਦੇ ਨੌਸ਼ਹਿਰਾ ਪੰਨੂਆਂ ਵਿਖੇ ਏ.ਐਸ.ਆਈ. ਇਕਬਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਮੁਲਜ਼ਮ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਰਾਹੀਂ ਨਜ਼ਰ ਰੱਖੀ ਜਾ ਰਹੀ ਸੀ। ਪੁਲਿਸ ਨੇ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਉਸ ਦੀਆਂ ਟਿਕਾਣਿਆਂ ਦਾ ਪਤਾ ਲਗਾਇਆ ਅਤੇ ਅੰਤ ਵਿੱਚ ਉਸ ਨੂੰ ਜ਼ੀਰਕਪੁਰ ਵਿੱਚ ਲੱਭ ਲਿਆ।

Latest News

Latest News