ਨੇਪਾਲ ਦੇ PM ਬਾਲੇਨ ਸ਼ਾਹ ਅੱਜ ਭਾਰਤ ਆਉਣਗੇ 

ਸੰਸਾਰ ਨੈਸ਼ਨਲ

ਨਵੀਂ ਦਿੱਲੀ, 22 ਨਵੰਬਰ, ਬੋਲੇ ਪੰਜਾਬ ਬਿਊਰੋ :

ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਅੱਜ ਆਪਣੀ ਪਹਿਲੀ ਭਾਰਤ ਯਾਤਰਾ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੇ ਦੁਪਹਿਰ 3:00 ਵਜੇ ਦਿੱਲੀ ਪਹੁੰਚਣ ਦਾ ਪ੍ਰੋਗਰਾਮ ਹੈ, ਜਿਸ ਤੋਂ ਬਾਅਦ ਉਹ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।

ਭਲਕੇ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦਾ ਰਸਮੀ ਸਵਾਗਤ ਕੀਤਾ ਜਾਵੇਗਾ। ਉਹ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਰਾਜਘਾਟ ਵੀ ਜਾਣਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਵਿਚਕਾਰ ਦੁਵੱਲੀ ਮੀਟਿੰਗ ਹੋਵੇਗੀ। ਇਸ ਉਪਰੰਤ ਦੋਵੇਂ ਆਗੂ ਇੱਕ ਨਵੀਂ ਰੇਲ ਸੇਵਾ ਦਾ ਉਦਘਾਟਨ ਕਰਨਗੇ, ਜੋ ਭਗਵਾਨ ਰਾਮ ਦੇ ਜਨਮ ਸਥਾਨ ‘ਅਯੁੱਧਿਆ’ ਨੂੰ ਨੇਪਾਲ ਵਿੱਚ ਮਾਤਾ ਸੀਤਾ ਦੇ ਜਨਮ ਸਥਾਨ ‘ਜਨਕਪੁਰਧਾਮ’ ਨਾਲ ਜੋੜੇਗੀ।

Latest News

Latest News