ਜੋਧਪੁਰ, 22 ਨਵੰਬਰ, ਬੋਲੇ ਪੰਜਾਬ ਬਿਊਰੋ :
ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਕਾਰ ਅਤੇ ਟੈਂਪੂ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਚਾਰ ਐਂਬੂਲੈਂਸਾਂ ਰਾਹੀਂ ਮਥੁਰਾਦਾਸ ਮਾਥੁਰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਪੀੜਤ ਗੁਜਰਾਤ ਦੇ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ। ਉਹ ਰਾਮਦੇਵਰਾ ਦੇ ਦਰਸ਼ਨ ਕਰਕੇ ਗੁਜਰਾਤ ਵਾਪਸ ਪਰਤ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਮਥੁਰਾਦਾਸ ਮਾਥੁਰ ਹਸਪਤਾਲ ਦੇ ਸੁਪਰਡੈਂਟ ਵਿਕਾਸ ਰਾਜਪੁਰੋਹਿਤ ਨੇ ਦੱਸਿਆ ਕਿ ਹਸਪਤਾਲ ਨੂੰ ਸ਼ਾਮ ਕਰੀਬ 7:00 ਵਜੇ ਹਾਦਸੇ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ, ਜ਼ਖਮੀਆਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ।












