ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਾਇਰ ਪਟੀਸ਼ਨ ‘ਤੇ ਅੱਜ (23 ਨਵੰਬਰ) ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਿਛਲੀ ਸੁਣਵਾਈ (21 ਨਵੰਬਰ) ਦੌਰਾਨ ਵਿਜੀਲੈਂਸ ਵਿਭਾਗ ਨੇ ਆਪਣਾ ਜਵਾਬ ਦਾਖ਼ਲ ਕਰਦਿਆਂ ਅਰਜ਼ੀ ਵਿੱਚ ਕੁਝ ਜ਼ਰੂਰੀ ਜਾਣਕਾਰੀਆਂ ਦੀ ਘਾਟ ਦਾ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਕਿਹਾ ਸੀ ਕਿ ਮਜੀਠੀਆ ਨੇ ਆਪਣੀ ਪ੍ਰਸਤਾਵਿਤ ਵਿਦੇਸ਼ ਯਾਤਰਾ ਬਾਰੇ ਪੂਰਾ ਵੇਰਵਾ ਨਹੀਂ ਦਿੱਤਾ ਹੈ। 

ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਜੀਠੀਆ ਇਹ ਦੱਸਣ ਵਿੱਚ ਅਸਫਲ ਰਹੇ ਹਨ ਕਿ ਉਹ ਕਿਹੜੀ ਉਡਾਣ ਰਾਹੀਂ ਜਾਣਗੇ ਜਾਂ ਕਿਹੜੇ ਸ਼ਹਿਰ ਜਾਣ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਹ ਵਿਦੇਸ਼ ਵਿੱਚ ਕਿੱਥੇ ਠਹਿਰਨਗੇ। ਬਿਊਰੋ ਨੇ ਕਿਹਾ ਕਿ ਇਨ੍ਹਾਂ ਜ਼ਰੂਰੀ ਵੇਰਵਿਆਂ ਤੋਂ ਬਿਨਾਂ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ।

Latest News

Latest News