ਸੰਤ ਸੰਪੂਰਨਾਨੰਦ ਬ੍ਰਹਮਚਾਰੀ ਜੀ ਦੇ ਆਸ਼ੀਰਵਾਦ ਨਾਲ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ: ਹਰਦੇਵ ਸਿੰਘ ਉੱਭਾ

ਪੰਜਾਬ

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ – ਹਰਦੇਵ ਸਿੰਘ ਉੱਭਾ

ਮੋਹਾਲੀ 23 ਨਵੰਬਰ ,ਬੋਲੇ ਪੰਜਾਬ ਬਿਊਰੋ;:

ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅੱਜ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਪਰਮ ਪੂਜਨੀਕ ਸੰਤ ਮਹਾਪੁਰਸ਼ ਸੰਪੂਰਨਾਨੰਦ ਬ੍ਰਹਮਚਾਰੀ ਜੀ ਦੇ ਪਾਵਨ ਆਸ਼ੀਰਵਾਦ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹਾਦਰੀ, ਕੁਰਬਾਨੀ, ਮਿਹਨਤ ਅਤੇ ਦੇਸ਼ ਭਗਤੀ ਦੀ ਪ੍ਰਤੀਕ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਲਈ ਇਤਿਹਾਸਕ ਕੁਰਬਾਨੀਆਂ ਦਿੱਤੀਆਂ ਹਨ ਅਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਅਜਿਹੀ ਮਹਾਨ ਵਿਰਾਸਤ ਵਾਲੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੇ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਨੁਕਸਾਨ ਪਹੁੰਚਾਉਂਦੇ ਹਨ। ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਸਮਾਜਿਕ ਅੰਦੋਲਨ ਬਣਾਉਣ ਦੀ ਲੋੜ ਹੈ, ਜਿਸ ਵਿੱਚ ਧਾਰਮਿਕ ਸੰਸਥਾਵਾਂ, ਸਿੱਖਿਆ ਸੰਸਥਾਵਾਂ, ਸਮਾਜਿਕ ਸੰਗਠਨਾਂ, ਮਾਪਿਆਂ ਅਤੇ ਨੌਜਵਾਨਾਂ ਦੀ ਸਰਗਰਮ ਭੂਮਿਕਾ ਹੋਵੇ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੋਜ਼ਗਾਰ, ਹੁਨਰ ਵਿਕਾਸ ਅਤੇ ਚੰਗੇ ਸੰਸਕਾਰਾਂ ਨਾਲ ਜੋੜ ਕੇ ਹੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪਰਮ ਪੂਜਨੀਕ ਸੰਤ ਮਹਾਪੁਰਸ਼ ਸੰਪੂਰਨਾਨੰਦ ਬ੍ਰਹਮਚਾਰੀ ਜੀ ਦੇ ਆਸ਼ੀਰਵਾਦ ਅਤੇ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮਡੀ ਸ੍ਰੀ ਸੁੰਦਰ ਲਾਲ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਸਾਡਾ ਸੰਕਲਪ – ਨਸ਼ਾ ਮੁਕਤ ਪੰਜਾਬ, ਸਿਹਤਮੰਦ ਪੰਜਾਬ ਅਤੇ ਖੁਸ਼ਹਾਲ ਪੰਜਾਬ।

Latest News

Latest News